ਮਹਿੰਦਰ ਸਿੰਘ ਗਿਲਜੀਆਂ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ

Saturday, Dec 16, 2023 - 05:55 PM (IST)

ਮਹਿੰਦਰ ਸਿੰਘ ਗਿਲਜੀਆਂ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ (ਘੁੰਮਣ) : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਰਜਨ ਖੜਗੇ ਦੀਆਂ ਗਾਈਡ ਲਾਈਨ ’ਤੇ ਚਲਦੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੂੰ ਅਮਰੀਕਾ ਦੀ ਧਰਤੀ ’ਤੇ ਕੀਤੇ ਪੂਰੇ ਸਾਲ ਦੇ ਕੰਮਾਂ ਦਾ ਵੇਰਵਾ ਦੱਸਿਆ ਕਿਵੇਂ ਰਾਹੁਲ ਗਾਂਧੀ ਨੇ ਅਮਰੀਕਾ ’ਚ ਐੱਨ. ਆਰ. ਆਈਜ਼ ਦੀਆਂ 5 ਵੱਡੀਆਂ ਰੈਲੀਆਂ ਕੀਤੀਆਂ ਸਨ। ਉਥੇ ਆਈ. ਓ. ਸੀ. ਦੇ ਯੂਨਿਟ ਅਮਰੀਕਾ ਦੀ ਹਰ ਸਟੇਟ ’ਚ ਬਣ ਚੁੱਕੇ ਹਨ। ਗਿਲਜੀਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਐੱਨ. ਆਰ. ਆਈਜ਼ ਪਲਾਨ ਕਰਕੇ ਲੋਕ ਸਭਾ ਚੋਣਾਂ ਤੋਂ ਪਹਿਲਾ ਦੇਸ਼ ਦੀ ਹਰ ਸਟੇਟ ’ਚ ਪਹੁੰਚਣ ’ਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਦੱਸਣ। ਗਿਲਜੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਦੇਸ਼ਾਂ ’ਚ ਆਪਣੇ ਦੇਸ਼ ਨੂੰ ਪਿਆਰ ਕਰਨ ਵਾਲੇ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਬੀ. ਡੀ. ਪੀ. ਓ. ਖੰਨਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਨੂੰ ਜੋੜਨ ਦੀ ਗੱਲ ਕੀਤੀ ਹੈ। ‘ਕਦੇ ਵੀ ਪਾੜੋ ਤੇ ਰਾਜ ਕਰੋ’ ਦੀ ਨੀਤੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਪਾਰਟੀਆਂ ਨੀਵੇਂ ਪੱਧਰ ਦੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਦਾ ਮੰਤਵ ਦੇਸ਼ ਦੇ ਲੋਕਾਂ ਦੀ ਸੇਵਾ ਕਰਨਾ ਨਹੀਂ ਸਿਰਫ਼ ਤੇ ਸਿਰਫ਼ ਰਾਜ ਕਰਨਾ ਹੈ। ਲੋਕ ਅੱਜ ਉਨ੍ਹਾਂ ਪਾਰਟੀਆਂ ਤੋਂ ਦੁਖੀ ਹਨ ਜਿਨ੍ਹਾਂ ਨੇ ਸਿਰਫ਼ ਗਰੀਬਾਂ ਨੂੰ ਲਾਰਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ। ਅੱਜ ਦੇਸ਼ ਦੇ ਲੋਕ ਗਰੀਬ ਹੋ ਰਹੇ ਹਨ ਸਿਰਫ਼ ਵੱਡੇ ਕਾਰਪੋਰੇਟ ਘਰਾਣੇ ਅਮੀਰ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਅਕਾਲੀ ਨੇਤਾ ਭਾਜਪਾ ਦੀ ਛਤਰੀ ’ਤੇ ਮੰਡਰਾਉਣ ਲੱਗੇ!, ਛੇਤੀ ਸ਼ਾਮਲ ਹੋਣ ਦੀਆਂ ਕਨਸੋਆਂ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News