ਮਹਿੰਦਰਪਾਲ ਬਿੱਟੂ ਕਤਲਕਾਂਡ,5 ਮੁਲਜ਼ਮਾਂ ਦੇ ਜੁਡੀਸ਼ੀਅਲ ਰਿਮਾਂਡ ''ਚ ਵਾਧਾ
Saturday, Jul 27, 2019 - 01:43 PM (IST)

ਨਾਭਾ (ਜੈਨ)—ਨਾਭਾ ਦੀ ਨਵੀਂ ਜ਼ਿਲਾ ਜੇਲ ਵਿਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ 22 ਜੂਨ ਨੂੰ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੇ 5 ਮੁਲਜ਼ਮਾਂ ਮਨਿੰਦਰ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਲਖਬੀਰ ਸਿੰਘ ਅਤੇ ਜਸਪ੍ਰੀਤ ਸਿੰਘ ਉਰਫ ਨਿਹਾਲਾ ਸਿੰਘ ਨੂੰ ਸੁਰੱਖਿਆ ਕਾਰਣਾਂ ਕਰ ਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਜ਼ਿਲਾ ਜੇਲ ਵਿਚੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਦੇ ਜੁਡੀਸ਼ੀਅਲ ਰਿਮਾਂਡ ਵਿਚ 6 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ।
ਕਤਲਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸਰਕਾਰ ਨੂੰ ਕੀ ਰਿਪੋਰਟ ਪੇਸ਼ ਕੀਤੀ ਹੈ? ਇਸ ਸਬੰਧੀ ਵੀ ਵੇਰਵੇ ਜਨਤਕ ਨਹੀਂ ਕੀਤੇ ਗਏ। ਜੇਲ ਦੇ ਨਵੇਂ ਸੁਪਰਡੈਂਟ ਸੁੱਚਾ ਸਿੰਘ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਦੱਸਿਆ ਕਿ ਜੇਲ ਵਿਚ ਮਾਹੌਲ ਸ਼ਾਂਤ ਹੈ। ਵਿਭਾਗ ਦੇ ਨਿਯਮਾਂ ਅਨੁਸਾਰ ਹੀ ਕੰਮ ਹੋ ਰਿਹਾ ਹੈ।