ਮਹੇਸ਼ ਇੰਦਰ ਗਰੇਵਾਲ ਨੇ ਕਾਂਗਰਸ ''ਤੇ ਸਾਧਿਆ ਨਿਸ਼ਾਨਾ, ਸੁੱਖੀ ਰੰਧਾਵਾ ''ਤੇ ਵੀ ਲਾਏ ਰਗੜੇ
Tuesday, Jan 04, 2022 - 04:04 PM (IST)
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਮਹੇਸ਼ ਇੰਦਰ ਗੇਰਵਾਲ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਦੇ ਔਰਤਾਂ ਬਾਰੇ ਐਲਾਨਾਂ ਸਬੰਧੀ ਕੀਤੇ ਗਏ ਟਵੀਟ ਨੂੰ ਲੈ ਕੇ ਵੀ ਰਗੜੇ ਲਾਏ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਆਤਮ ਨਗਰ ਦੇ ਵਿਧਾਇਕ 'ਤੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦਾ ਦੋਸ਼ ਹੈ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਸਭ ਸ਼ਰੇਆਮ ਚੱਲ ਰਿਹਾ ਹੈ ਅਤੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਨ੍ਹਾਂ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਗਰੇਵਾਲ ਵੱਲੋਂ ਅੰਮ੍ਰਿਤਸਰ ਵਿਖੇ ਹੋਏ ਪੰਥਕ ਇਕੱਠ 'ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਨਿੰਦਣਯੋਗ ਟਿੱਪਣੀਆਂ ਦਾ ਵੀ ਜਵਾਬ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੰਧਾਵਾ ਦੀਆਂ ਟਿੱਪਣੀਆਂ ਨੂੰ ਅਕਾਲੀ ਦਲ ਅਤੇ ਸਿੱਖ ਕੌਮ ਕਦੇ ਪਰਵਾਨ ਨਹੀਂ ਕਰੇਗੀ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਨੂੰ ਆਪਣੇ ਦਾਇਰੇ 'ਚ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਆਪਣੇ ਦਾਇਰੇ ਤੋਂ ਬਾਹਰ ਨਿਕਲ ਕੇ ਖ਼ੁਦ ਨੂੰ ਵੱਡਾ ਲੀਡਰ ਬਣਾਉਣ ਦੀ ਕੋਸ਼ਿਸ਼ ਨਾ ਕਰਨ। ਗਰੇਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਜੋ ਐਲਾਨ ਕੀਤੇ ਹਨ, ਉਨ੍ਹਾਂ ਨੂੰ ਕਾਂਗਰਸ ਸਰਕਾਰ ਤੁਰੰਤ ਲਾਗੂ ਕਰੇ ਕਿਉਂਕਿ ਇਸ ਸਮੇਂ ਕਾਂਗਰਸ ਦੀ ਹੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅੱਗੇ ਝੂਠੇ ਐਲਾਨ ਕਰਨ ਦਾ ਕੋਈ ਫ਼ਾਇਦਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ