ਨੌਕਰੀਆਂ ਵਾਲੇ ਬਿਆਨ ''ਤੇ ਅਕਾਲੀ ਦਲ ਨੇ ਘੇਰਿਆ ਕੈਪਟਨ ਨੂੰ

02/07/2020 1:14:03 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਦਿੱਲੀ 'ਚ ਵੱਡੇ-ਵੱਡੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੇ ਨੌਜਵਾਨ ਸਾਹ ਰੋਕ ਕੇ ਉਡੀਕ ਕਰ ਰਹੇ ਹਨ ਤਾਂ ਕਿ ਉਹ ਪੰਜਾਬ 'ਚ ਕਾਂਗਰਸ ਸਰਕਾਰ ਵਲੋਂ ਨੌਜਵਾਨਾਂ ਨੂੰ ਦਿੱਤੀਆਂ 11 ਲੱਖ ਨੌਕਰੀਆਂ ਦੇ ਅੰਕੜੇ ਜਾਰੀ ਕਰਨ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਦਿੱਲੀ 'ਚ ਇਕ ਦਿਨ ਚੋਣ ਪ੍ਰਚਾਰ ਕਰਨ ਮਗਰੋਂ ਮੁੱਖ ਮੰਤਰੀ ਨੇ ਹੁਣ ਬਹੁਤ ਆਰਾਮ ਕਰ ਲਿਆ ਹੈ। ਇਸ ਲਈ ਉਨਾਂ ਨੂੰ ਉਨ੍ਹਾਂ 11 ਲੱਖ ਨੌਕਰੀਆਂ ਦੇ ਅੰਕੜੇ ਜਾਰੀ ਕਰਨੇ ਚਾਹੀਦੇ ਹਨ, ਜਿਹੜੀਆਂ ਪੰਜਾਬ 'ਚ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਸਕੇ। ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਦਿੱਲੀ 'ਚ ਸੌੜੇ ਸਿਆਸੀ ਫਾਇਦਿਆਂ ਲਈ ਵੱਡੇ-ਵੱਡੇ ਝੂਠ ਬੋਲਣ ਵਾਸਤੇ ਨੌਜਵਾਨਾਂ ਅਤੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਕਿਸਾਨਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ 'ਘਰ-ਘਰ ਨੌਕਰੀ' ਦਾ ਵਾਅਦਾ ਪੂਰਾ ਕਰਨ 'ਚ ਨਾਕਾਮੀ ਮਗਰੋਂ ਨੌਜਵਾਨਾਂ ਨੇ ਵੀ ਦੁਖੀ ਹੋ ਕੇ ਖੁਦਕੁਸ਼ੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨੌਕਰੀਆਂ ਤਾਂ ਭੁੱਲ ਹੀ ਜਾਓ, ਸਰਕਾਰ ਨੇ ਖਾਲੀ ਪਈਆਂ 50 ਹਜ਼ਾਰ ਤੋਂ ਵੱਧ ਆਸਾਮੀਆਂ ਵੀ ਨਹੀਂ ਭਰੀਆਂ ਹਨ, ਜੋ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਖਾਲੀ ਹੋਈਆਂ ਹਨ। ਇਸ ਸਰਕਾਰ ਨੇ ਠੇਕੇ 'ਤੇ ਭਰਤੀ ਕੀਤੇ 27,000 ਕਾਮਿਆਂ ਨੂੰ ਵੀ ਪੱਕੇ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸ਼੍ਰੀ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਨੇ ਕਾਂਗਰਸ ਸਰਕਾਰ ਦੇ ਰੋਜ਼ਗਾਰ ਮੇਲਿਆਂ 'ਤੇ ਜਾਣਾ ਬੰਦ ਕਰ ਦਿੱਤਾ ਹੈ, ਕਿਉਂਕਿ ਉਥੇ ਉਨ੍ਹਾਂ ਨੂੰ ਘੱਟੋ-ਘੱਟ ਨਿਰਧਾਰਿਤ ਦਿਹਾੜੀ ਤੋਂ ਵੀ ਘੱਟ ਪੈਸਿਆਂ ਵਾਲੀਆਂ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਵਲੋਂ ਦਿੱਲੀ ਪ੍ਰਚਾਰ ਦੌਰਾਨ ਗਿਣਾਈਆਂ ਬਾਕੀ ਪ੍ਰਾਪਤੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਵੀ ਕੈਪਟਨ ਨੇ ਲੋਕਾਂ ਨੂੰ ਮੂਰਖ ਬਣਾਇਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ 'ਚ 5500 ਸਮਾਰਟ ਸਕੂਲ ਖੋਲ੍ਹੇ ਜਾ ਚੁੱਕੇ ਹਨ, ਜਦਕਿ ਉੁਨ੍ਹਾਂ ਦੇ ਸਿੱਖਿਆ ਮੰਤਰੀ ਨੇ ਖੁਲਾਸਾ ਕੀਤਾ ਹੈ ਕਿ ਇਹ ਸਕੀਮ ਹਾਲੇ ਸ਼ੁਰੂ ਹੀ ਹੋਈ ਹੈ। ਇਸੇ ਤਰ੍ਹਾਂ ਅਮਰਿੰਦਰ ਨੇ ਦਾਅਵਾ ਕੀਤਾ ਹੈ ਕਿ 70 ਫੀਸਦੀ ਤੰਦਰੁਸਤੀ ਕੇਂਦਰ ਸ਼ੁਰੂ ਹੋ ਚੁੱਕੇ ਹਨ, ਜਦਕਿ ਸਾਰੇ ਜਾਣਦੇ ਹਨ ਕਿ ਇਹ ਸਕੀਮ ਫੇਲ ਹੋ ਚੁੱਕੀ ਹੈ। ਇਹ ਟਿੱਪਣੀ ਕਰਦਿਆਂ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਕੋਲੋਂ ਲੁਕਣਾ ਨਹੀਂ ਚਾਹੀਦਾ ਅਤੇ ਆਪਣੀਆਂ ਪ੍ਰਾਪਤੀਆਂ ਉਨ੍ਹਾਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ, ਗਰੇਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੈ. ਅਮਰਿੰਦਰ ਨੇ ਕੋਰੀਆਂ ਗੱਪਾਂ ਮਾਰ ਕੇ ਦਿੱਲੀ ਦੇ ਲੋਕਾਂ ਨੂੰ ਮੂਰਖ ਬਣਾਇਆ
 

Anuradha

This news is Content Editor Anuradha