ਪੰਜਾਬ ਦੀਆਂ ''ਜੇਲ੍ਹਾਂ'' ਬਾਰੇ ਖ਼ੁਲਾਸੇ ਮਗਰੋਂ ਭੜਕਿਆ ਅਕਾਲੀ ਦਲ, ਜੇਲ੍ਹ ਮੰਤਰੀ ਖਿਲਾਫ਼ ਖੋਲ੍ਹਿਆ ਮੋਰਚਾ

09/03/2020 7:52:00 AM

ਚੰਡੀਗੜ੍ਹ (ਅਸ਼ਵਨੀ) : ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐੱਨ. ਸੀ. ਆਰ. ਬੀ.) ਦੀ 2019 ਬਾਰੇ ਰਿਪੋਰਟ 'ਚ ਪੰਜਾਬ ਦੀਆਂ ਜੇਲ੍ਹਾਂ 'ਚ ਸਭ ਤੋਂ ਵੱਧ ਤਸ਼ੱਦਦ ਦੇ ਮਾਮਲੇ ਅਤੇ ਜੇਲ੍ਹਾਂ 'ਚੋਂ ਭੱਜ ਜਾਣ ’ਤੇ ਗੈਰ ਕੁਦਰਤੀ ਮੌਤਾਂ ਵਾਪਰਨ ਦਾ ਵੱਡਾ ਖ਼ੁਲਾਸਾ ਹੋਇਆ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਭੜਕ ਗਿਆ ਹੈ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਵੀ ਪੜ੍ਹੋ : 'ਵਜ਼ੀਫਾ ਘਪਲੇ' 'ਤੇ 'ਧਰਮਸੋਤ' ਨੇ ਪਹਿਲੀ ਵਾਰ ਤੋੜੀ ਚੁੱਪੀ, ਸਾਹਮਣੇ ਆਇਆ ਵੱਡਾ ਬਿਆਨ

ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਅਤੇ ਸੂਬੇ ਦੀਆਂ ਜੇਲ੍ਹਾਂ 'ਚ ਸੁਧਾਰ ਲਈ ਕਦਮ ਚੁੱਕਣੇ ਚਾਹੀਦੇ ਹਨ। ਇੱਥੇ ਜਾਰੀ ਕੀਤੇ ਇਕ ਬਿਆਨ 'ਚ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਐੱਨ. ਸੀ. ਆਰ. ਬੀ. ਦੀ ਰਿਪੋਰਟ ਨੇ ਸਿਰਫ ਇਹੀ ਦੱਸਿਆ ਹੈ, ਜੋ ਸਾਰੇ ਜਾਣਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਦੇਸ਼ 'ਚ ਸਭ ਤੋਂ ਵੱਧ ਮਾੜੇ ਤਰੀਕੇ ਨਾਲ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਬਦਮਾਸ਼ਾਂ ਦਾ ਅੱਡਾ ਬਣ ਚੁੱਕੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਵਜ਼ੀਫਾ ਘਪਲੇ' ਦਾ ਹੋਵੇਗਾ ਆਡਿਟ, ਕੇਂਦਰ ਨੇ ਅਕਾਲੀ ਦਲ ਨੂੰ ਦਿੱਤਾ ਭਰੋਸਾ

ਉਨ੍ਹਾਂ ਕਿਹਾ ਕਿ ਰਿਪੋਰਟ ਨੇ ਇਹ ਗੱਲ ਜ਼ਾਹਰ ਕੀਤੀ ਹੈ ਕਿ ਸੂਬੇ 'ਚ ਸਭ ਤੋਂ ਵੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜੇਲ੍ਹਾਂ ’ਚੋਂ ਫਰਾਰ ਹੋਣ, ਪੈਰੋਲ ਟੱਪ ਜਾਣ, ਹਿਰਾਸਤੀ ਖ਼ੁਦਕੁਸ਼ੀ ਤੇ ਗੈਰ ਕੁਦਰਤੀ ਮੌਤਾਂ 'ਚ ਵੀ ਸੂਬਾ ਸਭ ਤੋਂ ਅੱਗੇ ਹੈ।

ਇਹ ਵੀ ਪੜ੍ਹੋ : ਦੇਸ਼ ਭਰ 'ਚੋਂ 'ਪੰਜਾਬ' ਦੀਆਂ ਜੇਲ੍ਹਾਂ ਦਾ ਮਾੜਾ ਹਾਲ, NCRB ਨੇ ਕੀਤਾ ਵੱਡਾ ਖ਼ੁਲਾਸਾ

ਇਹ ਰਿਪੋਰਟ ਹੀ ਇਸ ਲਈ ਕਾਫੀ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੈਤਿਕ ਆਧਾਰ ’ਤੇ ਅਸਤੀਫ਼ਾ ਦੇ ਦੇਣ ਪਰ ਉਨ੍ਹਾਂ ਵੱਲੋਂ ਕੁਰਸੀ ਨਾਲ ਚਿੰਬੜੇ ਰਹਿਣ ਨੂੰ ਵੇਖਦਿਆਂ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਅਤੇ ਜੇਲ੍ਹ ਪ੍ਰਸ਼ਾਸਨ 'ਚ ਤੁਰੰਤ ਸੁਧਾਰ ਕਰਨ।


 

Babita

This news is Content Editor Babita