ਮਹਿਫ਼ੂਜ਼ਾ ਦੇ ਸੁਫ਼ਨਿਆਂ ਨੂੰ ਮਿਲੀ ਨਵੀਂ ਉਡਾਣ, ਇਕ ਦਿਨ ਲਈ ਬਣੀ DC, ਮੁੱਖ ਮੰਤਰੀ ਮਾਨ ਕੋਲ ਪ੍ਰਗਟਾਈ ਸੀ ਇਹ ਇੱਛਾ

12/27/2022 10:24:22 PM

ਪਟਿਆਲਾ (ਮਨਦੀਪ ਜੋਸਨ, ਰਾਜੇਸ਼ ਪੰਜੌਲਾ, ਬਲਜਿੰਦਰ)-ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦੀ 10ਵੀਂ ਕਲਾਸ ਦੀ ਵਿਦਿਆਰਥਣ ਮਹਿਫ਼ੂਜ਼ਾ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪਣੀ ਕੁਰਸੀ ’ਤੇ ਬਿਠਾ ਕੇ ਉਸ ਦੇ ਆਈ. ਏ. ਐੱਸ. ਬਣਨ ਦੇ ਸੁਫ਼ਨੇ ਨੂੰ ਅੱਜ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਆਈ. ਐੱਸ.-ਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਵਾਂ ਉਪਰਾਲਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ’ਚ ‘ਵੰਦੇ ਭਾਰਤ’ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਬੱਚੀ ਦੀ ਮੌਤ

ਇਸ ਤਹਿਤ ਹੁਣ ਹਰੇਕ ਮਹੀਨੇ ਜ਼ਿਲ੍ਹੇ ਦੇ ਸਕੂਲਾਂ ਦੇ ਚੋਣਵੇਂ ਵਿਦਿਆਰਥੀਆਂ ਨੂੰ ਜਿਸ ਖੇਤਰ ’ਚ ਉਹ ਜਾਣਾ ਚਾਹੁੰਦੇ ਹਨ, ਉਸ ਖੇਤਰ ਦੇ ਅਧਿਕਾਰੀਆਂ ਨਾਲ ਇਕ ਦਿਨ ਬਿਤਾਉਣ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲ ਸਕੇ। ਇਸ ਲੜੀ ਤਹਿਤ ਅੱਜ ਵਿਦਿਆਰਥਣ ਮਹਿਫ਼ੂਜਾ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਦਫ਼ਤਰ ਵਿਖੇ ਪੁੱਜੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਪੇ-ਅਧਿਆਪਕ ਮਿਲਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ ਦੌਰਾਨ ਵਿਦਿਆਰਥਣ ਮਹਿਫ਼ੂਜ਼ਾ ਨੇ ਮੁੱਖ ਮੰਤਰੀ ਕੋਲ ਆਈ. ਏ. ਐੱਸ. ਬਣਨ ਦੀ ਇੱਛਾ ਜ਼ਾਹਿਰ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਪਾਬੰਦੀਆਂ ਬਾਰੇ ਸਿਹਤ ਮੰਤਰੀ ਜੌੜਾਮਾਜਰਾ ਦਾ ਅਹਿਮ ਬਿਆਨ, ਲੁਧਿਆਣਾ ’ਚ ED ਦੀ ਕਾਰਵਾਈ, ਪੜ੍ਹੋ Top 10

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੂੰ ਵਿਦਿਆਰਥਣ ਦੀ ਹੌਸਲਾ ਅਫ਼ਜ਼ਾਈ ਤੇ ਮਾਗਰਦਰਸ਼ਨ ਕਰਨ ਲਈ ਆਪਣੇ ਦਫ਼ਤਰ ਬਲਾਉਣ ਤੇ ਆਪਣੀ ਕੁਰਸੀ ’ਤੇ ਬਿਠਾ ਕੇ ਅਹੁਦੇ ਦੇ ਵੱਕਾਰ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਕੀਤੀ ਜਾਣ ਵਾਲੀ ਮਿਹਨਤ ਲਈ ਪ੍ਰੇਰਿਤ ਕਰਨ ਲਈ ਕਿਹਾ ਸੀ।

 ਇਹ ਪਹਿਲਕਦਮੀ ਮੈਨੂੰ ਟੀਚਾ ਪੂਰਾ ਕਰਨ ਲਈ ਹੋਰ ਪ੍ਰੇਰਿਤ ਕਰੇਗੀ : ਮਹਿਫ਼ੂਜ਼ਾ

ਡਿਪਟੀ ਕਮਿਸ਼ਨਰ ਦੀ ਕੁਰਸੀ ’ਤੇ ਬੈਠਣ ਉਪਰੰਤ ਵਿਦਿਆਰਥਣ ਮਹਿਫ਼ੂਜ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਵੱਲੋਂ ਅੱਜ ਮੇਰੇ ਆਈ. ਏ. ਐੱਸ. ਬਣਨ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਕੀਤੀ ਗਈ ਇਹ ਪਹਿਲਕਦਮੀ ਮੈਨੂੰ ਆਪਣਾ ਇਹ ਟੀਚਾ ਪੂਰਾ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਵਿਦਿਆਰਥਣ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਤੋਹਫ਼ੇ ਵਜੋਂ ਪੈੱਨ ਸੌਂਪਿਆ। ਉੱਥੇ ਹੀ ਇਸ ਮੌਕੇ ਭਾਵੁਕ ਹੁੰਦਿਆਂ ਵਿਦਿਆਰਥਣ ਦੇ ਪਿਤਾ ਮੱਖਣ ਖਾਨ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਪਰਿਵਾਰ ਲਈ ਭਾਗਾਂ ਵਾਲਾ ਹੈ, ਜਦੋਂ ਉਨ੍ਹਾਂ ਦੀ ਧੀ ਨੇ ਜ਼ਿਲ੍ਹੇ ਦੇ ਸਭ ਤੋਂ ਵੱਡੇ ਅਹੁਦੇ ਦੀ ਕੁਰਸੀ ’ਤੇ ਬੈਠਣ ਦਾ ਮਾਣ ਪ੍ਰਾਪਤ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮੋਗਾ ’ਚ ਇਕ ਹੋਰ ਸੈਕਸ ਸਕੈਂਡਲ ਆਇਆ ਸਾਹਮਣੇ, ਰਸੂਖ਼ਦਾਰਾਂ ਦੀਆਂ ਵੀਡੀਓ ਬਣਾ ਬਲੈਕਮੇਲਿੰਗ ਕਰ ਠੱਗੇ ‘ਲੱਖਾਂ’


Manoj

Content Editor

Related News