ਮਹਿਲਾ ਕਿਸਾਨ ਯੂਨੀਅਨ ਨੇ ਮੀਂਹ ਕਾਰਨ ਬਰਬਾਦ ਹੋਈ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

Monday, Sep 26, 2022 - 06:14 PM (IST)

ਮਹਿਲਾ ਕਿਸਾਨ ਯੂਨੀਅਨ ਨੇ ਮੀਂਹ ਕਾਰਨ ਬਰਬਾਦ ਹੋਈ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਜਲੰਧਰ - ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ ਵਿੱਚ ਹਜ਼ਾਰਾਂ ਏਕੜ ਸਾਉਣੀ ਦੀ ਫ਼ਸਲ ਪਾਣੀ ’ਚ ਡੁੱਬਣ ਅਤੇ ਬਰਬਾਦ ਹੋਣ ’ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਦੁੱਖ ਪ੍ਰਗਟਾਇਆ ਕਿ ਸਬਜ਼ੀਆਂ ਤੋਂ ਇਲਾਵਾ ਪੱਕੀ ਹੋਈ ਝੋਨੇ ਅਤੇ ਨਰਮੇ ਦੀ ਖੜ੍ਹੀ ਫ਼ਸਲ ਤਬਾਹ ਹੋਣ ਕਾਰਨ ਹਰ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਖੇਤਾਂ ਵਿੱਚ ਖੜੀਆਂ ਹਰ ਕਿਸਮ ਦੀਆਂ ਫ਼ਸਲਾਂ ਪਾਣੀ ਕਾਰਨ ਪ੍ਰਭਾਵਿਤ ਹੋਈਆਂ ਹਨ। ਇਸ ਮੀਂਹ ਨਾਲ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਦਾ ਚੱਕਰ ਬਦਲ ਜਾਵੇਗਾ, ਜਿਸ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਰ ਵਧ ਸਕਦੀਆਂ ਹਨ। ਬੀਬਾ ਰਾਜੂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਅਚਾਨਕ ਪਏ ਭਾਰੀ ਮੀਂਹ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਵਧ ਜਾਵੇਗੀ। ਝਾੜ ਅਤੇ ਅਨਾਜ ਦੀ ਗੁਣਵੱਤਾ ਘੱਟ ਹੋਣ ਕਾਰਨ ਫ਼ਸਲ ਦੀ ਕੀਮਤ ਘੱਟ ਮਿਲੇਗੀ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਦੇ ਇਸ ਹਨੂੰਮਾਨ ਮੰਦਰ ’ਚ ਲੰਗੂਰ ਦੇ ਰੂਪ 'ਚ ਨਤਮਸਤਕ ਹੁੰਦੇ ਨੇ ਬੱਚੇ, ਦੁਸਹਿਰੇ ਤੱਕ ਚੱਲਦਾ ਹੈ ਮੇਲਾ

ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਮਹਿਲਾ ਕਿਸਾਨ ਆਗੂ ਨੇ ਅਫਸੋਸ ਪ੍ਰਗਟਾਇਆ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਲਗਾਤਾਰ ਕਈ ਸੀਜ਼ਨਾਂ ਤੋਂ ਮੌਸਮ ਦੀ ਮਾਰ ਝੱਲ ਕੇ ਘਾਟੇ ਵਿੱਚ ਜਾ ਰਹੇ ਹਨ। ਹੁਣ ਤੱਕ ਕਿਸਾਨਾਂ ਨੂੰ ਭਾਰੀ ਮੀਂਹ, ਗੜ੍ਹੇਮਾਰੀ, ਸੇਮ, ਨਰਮੇ ਦੇ ਬੁਲ ਕੀੜੇ, ਤਪਸ਼ ਕਾਰਨ ਦਾਣਿਆਂ ਦੇ ਸੁੰਗੜਨ, ਝੋਨੇ ਦੀ ਸਿੱਧੀ ਬਿਜਾਈ, ਝੋਨੇ ’ਤੇ ਚਾਈਨੀਜ ਵਾਇਰਸ ਅਤੇ ਪਸ਼ੂਆਂ ਵਿੱਚ ਲੰਪੀ ਚਮੜੀ ਦੀ ਬੀਮਾਰੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਹਾਲੇ ਤੱਕ ਨਹੀਂ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਉਨ੍ਹਾਂ ਨੇ ਕਿਹਾ ਕਿ ਇਸ ਮੀਂਹ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਕਿਉਂਕਿ ਦਾਣੇ ਦੀਆਂ ਮੰਡੀਆਂ ਅਤੇ ਸ਼ਹਿਰੀ ਖੇਤਰ ਬਰਸਾਤੀ ਦੇ ਪਾਣੀ ਵਿੱਚ ਡੁੱਬ ਗਏ ਹਨ। ਮੰਡੀਆਂ ਵਿੱਚ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨ ਅਤੇ ਬਰਸਾਤ ਨਾਲ ਭਰੀਆਂ ਗਲੀਆਂ ਕਾਰਨ ਆਮ ਲੋਕ ਸੱਤਾ ਵਿੱਚ ਬੈਠੇ ‘ਬਦਲਾਅ ਵਾਲੇ ਨੇਤਾਵਾਂ’ ਹੱਥੋਂ ਬੇਵੱਸ ਮਹਿਸੂਸ ਕਰ ਰਹੇ ਹਨ।


author

rajwinder kaur

Content Editor

Related News