ਵਿਦੇਸ਼ੋਂ ਆਏ ਫੋਨ ਨੇ ਘਰ 'ਚ ਵਿਛਾਏ ਸੱਥਰ, ਮਾਹਿਲਪੁਰ ਦੇ ਵਿਅਕਤੀ ਦੀ ਲਿਬਨਾਨ ’ਚ ਸ਼ੱਕੀ ਹਾਲਾਤ ’ਚ ਮੌਤ

07/22/2022 10:55:00 AM

ਮਾਹਿਲਪੁਰ (ਅਗਨੀਹੋਤਰੀ)- ਨਜ਼ਦੀਕੀ ਪਿੰਡ ਭਾਰਟਾ ’ਚ ਬੀਤੇ ਦਿਨ ਮਾਹੌਲ ਉਸ ਸਮੇਂ ਗ਼ਮਗੀਨ ਹੋ ਗਿਆ ਜਦੋਂ  ਵਿਦੇਸ਼ ਤੋਂ ਆਏ ਇਕ ਫੋਨ ਨੇ ਇਕ ਪਰਿਵਾਰ ਨੂੰ ਦੁਖੀ ਕਰ ਦਿੱਤਾ। ਫੋਨ ਜ਼ਰੀਏ ਉਨ੍ਹਾਂ ਨੂੰ ਪਤਾ ਲੱਗਾ ਕਿ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਲਿਬਨਾਨ ਗਏ ਇਕ ਵਿਅਕਤੀ ਦੀ ਉਥੇ ਹੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਭਾਰਟਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਅਵਤਾਰ ਚੰਦ ਤਾਰਾ ਆਪਣੇ ਪਰਿਵਾਰ ਵਿਚ ਸਭ ਤੋਂ ਛੋਟਾ ਸੀ ਅਤੇ 13 ਸਾਲ ਪਹਿਲਾਂ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਉਸ ਦਾ ਕੰਮ ਠੀਕ ਸੀ ਪਰ ਕੋਰੋਨਾ ਕਾਲ ਤੋਂ ਕੰਮ ਘਟ ਗਿਆ ਅਤੇ ਉਹ ਵੀ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਬੁੱਧਵਾਰ ਦੀ ਸ਼ਾਮ ਅਵਤਾਰ ਚੰਦ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਗਈ ਹੈ ਅਤੇ ਤਾਰਾ ਚੰਦ ਦੀ ਲਾਸ਼ ਸੜਕ ’ਤੇ ਪਈ ਮਿਲੀ।

ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਮਨੂੰ ਤੇ ਜਗਰੂਪ ਰੂਪਾ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਜਾਣੋ ਕਦੋਂ ਕੀ-ਕੀ ਹੋਇਆ

ਲਿਬਨਾਨ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪਰਿਵਾਰ ਨਾਲ ਸੰਪਰਕ ਕਰਨ ਦੀ ਕਿਰਿਆ ਆਰੰਭ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਵਤਾਰ ਚੰਦ ਬੁੱਧਵਾਰ ਸ਼ਾਮ ਆਪਣੇ ਕਿਸੇ ਦੋਸਤ ਦੇ ਘਰ ਗਿਆ ਹੋਇਆ ਸੀ ਅਤੇ ਪੰਜਾਬ ਵਾਪਸ ਆਉਣ ਲਈ ਦੋਸਤਾਂ ਨੂੰ ਦਿੱਤੇ ਹੋਏ ਉਧਾਰੇ ਪੈਸੇ ਇਕੱਠੇ ਕਰ ਰਿਹਾ ਸੀ। ਉਨ੍ਹਾਂ ਸ਼ੰਕਾ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਭਰਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾਤਲਾਂ ਨੂੰ ਪੁਲਸ ਨੇ ਇੰਝ ਪਾਇਆ ਸੀ ਘੇਰਾ, ਚਸ਼ਮਦੀਦਾਂ ਨੇ ਬਿਆਨ ਕੀਤਾ ਐਨਕਾਊਂਟਰ ਦਾ ਮੰਜ਼ਰ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri