ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਜਾ ਰਹੀ ਗੱਡੀ ਦਾ ਫਟਿਆ ਟਾਇਰ, 16 ਜ਼ਖਮੀ (ਤਸਵੀਰਾਂ)

Friday, Aug 23, 2019 - 02:20 PM (IST)

ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਜਾ ਰਹੀ ਗੱਡੀ ਦਾ ਫਟਿਆ ਟਾਇਰ, 16 ਜ਼ਖਮੀ (ਤਸਵੀਰਾਂ)

ਜ਼ੀਰਾ (ਸਤੀਸ਼ ਵਿੱਜ) - ਫਰੀਦਕੋਟ ਦੇ ਗੁਰਦੁਆਰਾ ਸ੍ਰੀ ਜੰਡ ਸਾਹਿਬ ਤੋਂ ਮੱਖੂ-ਗਿੱਦੜਵਿੰੜੀ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਲੰਗਰ ਦੀ ਰਸਦ ਲੈ ਕੇ ਜਾ ਰਹੀ ਇਕ ਮਹਿੰਦਰਾ ਪਿਕਅੱਪ ਗੱਡੀ ਦੇ ਟਾਇਰ ਫੱਟ ਜਾਣ ਦੀ ਸੂਚਨਾ ਮਿਲੀ ਹੈ। ਟਾਇਰ ਫੱਟਣ ਕਾਰਨ ਗੱਡੀ ਅਚਾਨਕ ਪਲਟ ਗਈ, ਜਿਸ 'ਚ ਸਵਾਰ 16 ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਘਟਨਾ ਸਥਾਨ 'ਤੇ ਇਕੱਠੇ ਹੋਏ ਲੋਕਾਂ ਨੇ 108 ਐਬੂਲੈਂਸ ਦੀ ਮਦਦ ਨਾਲ ਉਕਤ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾ ਦਿੱਤਾ, ਜਿੱਥੇ ਕਈ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

PunjabKesari

ਹਾਲਤ ਠੀਕ ਨਾ ਹੋਣ ਕਾਰਨ ਕਈ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

PunjabKesari


author

rajwinder kaur

Content Editor

Related News