ਮੌਤ ਤੋਂ ਇਕ ਮਹੀਨੇ ਬਾਅਦ ਕੈਨੇਡਾ ਤੋਂ ਪਰਤੇਗੀ ਮਹਿਕਪ੍ਰੀਤ ਸਿੰਘ ਦੀ ਮ੍ਰਿਤਕ ਦੇਹ, ਭਲਕੇ ਹੋਵੇਗਾ ਸਸਕਾਰ
Sunday, Aug 30, 2026 - 08:06 PM (IST)
ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ): ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਮਹਿਕਪ੍ਰੀਤ ਸਿੰਘ ਦੀ ਇਕ ਮਹੀਨਾ ਪਹਿਲਾਂ ਕੈਨੇਡਾ ਵਿਖੇ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਅੱਜ ਦੇਰ ਰਾਤ ਉਸ ਦੇ ਜੱਦੀ ਪਿੰਡ ਬਿਲਾਸਪੁਰ ਵਿਖੇ ਪਹੁੰਚੇਗੀ, ਜਿੱਥੇ 31 ਅਗਸਤ ਨੂੰ ਉਸ ਦਾ ਸਸਕਾਰ ਕੀਤਾ ਜਾਵੇਗਾ।
ਨੌਜਵਾਨ ਮਹਿਕਪ੍ਰੀਤ ਸਿੰਘ ਦੇ ਮਾਪੇ ਅਤੇ ਪਿੰਡ ਵਾਸੀ ਇਕ ਮਹੀਨੇ ਤੋਂ ਮਹਿਕਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਉਡੀਕ ਵਿਚ ਸਨ। ਕਾਫੀ ਜੱਦੋ-ਜਹਿਦ ਤੋਂ ਬਾਅਦ ਮਹਿਕਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਰਾਤ ਬਿਲਾਸਪੁਰ ਵਿਖੇ ਪਹੁੰਚੇਗੀ।
