ਬੰਟੀ ਰੋਮਾਣਾ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਦਾ ਘਰ ਘੇਰਨ ਦੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ

Monday, Oct 11, 2021 - 04:54 PM (IST)

ਚੰਡੀਗੜ੍ਹ (ਬਿਊਰੋ) - ਅੱਜ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਯੂਥ ਅਕਾਲੀ ਦਲ ਦੇ 6 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਯੂਥ ਅਕਾਲੀ ਵੱਲੋਂ ਪੂਰੇ ਪੰਜਾਬ ’ਚ ਜ਼ਿਲ੍ਹਾ ਵਾਈਜ਼ ਕੀਤੇ ਜਾ ਰਹੇ ਪ੍ਰੋਗਰਾਮਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਰਲ ਕੇ ਕਿਰਸਾਨੀ ’ਤੇ ਸਿੱਧੇ-ਅਸਿੱਧੇ ਹਮਲੇ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ’ਚ ਕਿਸਾਨਾਂ ਨੂੰ ਆੜ੍ਹਤੀਆਂ ਵਰਗ ਅਤੇ ਸ਼ੈਲਰ ਇੰਡਸਟਰੀਜਾਣ ਬੁਝ ਕੇ ਨਮੀ ਦਾ ਬਹਾਨਾ ਲੈ ਕੇ ਤੰਗ ਪਰੇਸ਼ਾਨ ਕਰ ਰਿਹਾ ਹੈ। ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਾ ਵਿਭਾਗ ਪੰਜਾਬ ਵਲੋਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੇ 13 ਆੜਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਇਹ ਨੋਟਿਸ 48 ਘੰਟਿਆਂ ਦੇ ਅੰਦਰ ਵਾਪਿਸ ਨਹੀਂ ਲੈਂਦੀ ਤਾਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਾ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’


rajwinder kaur

Content Editor

Related News