ਜਲੰਧਰ ''ਚ ਹੋਏ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ ''ਚ ਪੁਲਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਗ੍ਰਿਫ਼ਤਾਰ

Saturday, Dec 13, 2025 - 06:09 PM (IST)

ਜਲੰਧਰ ''ਚ ਹੋਏ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ ''ਚ ਪੁਲਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਸੋਨੂੰ)- ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦੇ ਕਤਲ ਮਾਮਲੇ ਵਿੱਚ ਪੁਲਸ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਅੰਗੁਰਾਲ ਦੇ ਕਤਲ ਦਾ ਮੁੱਖ ਮੁਲਜ਼ਮ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੋ ਦੋਸ਼ੀ ਅਜੇ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁੱਖ ਦੋਸ਼ੀ ਦੀ ਪਛਾਣ ਰਵੀ ਉਰਫ਼ ਕਾਲੂ ਵਜੋਂ ਹੋਈ ਹੈ, ਜਿਸ ਨੂੰ ਪੱਛਮੀ ਹਲਕੇ ਤੋਂ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਦੀ ਪੁਸ਼ਟੀ ਏ. ਡੀ. ਸੀ. ਪੀ. ਸਿਟੀ-2 ਪਰਮਜੀਤ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

PunjabKesari
ਦੱਸਣਯੋਗ ਹੈ ਕਿ ਬੀਤੀ ਰਾਤ ਕੁਝ ਨੌਜਵਾਨਾਂ ਨੇ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਲੂ ਨੇ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਲੋਕਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਉਸ ਨੇ ਇਸ ਮਾਮਲੇ ਵਿੱਚ ਗਵਾਹੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਧਮਕੀਆਂ ਵੀ ਦਿੱਤੀਆਂ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ


author

shivani attri

Content Editor

Related News