ਭੋਗਪੁਰ ਦੇ ਜਸਪਾਲ ਸਿੰਘ ਦੇ ਕਤਲ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, DGP ਦਾ ਵੱਡਾ ਖ਼ੁਲਾਸਾ
Thursday, Oct 24, 2024 - 11:54 AM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਭੋਗਪੁਰ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਮਾਮਲੇ ਵਿਚ ਪੁਲਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਚ ਮੁੱਖ ਦੋਸ਼ੀ ਨੂੰ ਪੁਲਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ ਹੁਣ ਤੱਕ ਕੁੱਲ੍ਹ 5 ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਸ ਜਲਦੀ ਹੀ ਦੋਸ਼ੀਆਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਡੀ. ਜੀ. ਪੀ. ਗੌਰਵ ਯਾਦਵ ਨੇ ਟਵਿੱਟਰ 'ਤੇ ਖ਼ੁਲਾਸਾ ਕਰਦੇ ਕਿਹਾ ਕਿ ਜਲੰਧਰ ਦਿਹਾਤੀ ਪੁਲਲ ਨੇ ਭੋਗਪੁਰ ਦੇ ਜਸਪਾਲ ਕਤਲਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਮੁੱਖ ਸਪਲਾਈਰ ਨੂੰ ਵੀ ਬਿਹਾਰ ਦੇ ਮੁਜ਼ਫਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਸਾਰੇ ਹਥਿਆਰ ਬਿਹਾਰ ਤੋਂ ਲੈ ਕੇ ਆਏ ਸਨ।
ਇਹ ਵੀ ਪੜ੍ਹੋ- ਖ਼ੁਸ਼ੀ-ਖ਼ੁਸੀ ਚੱਲ ਰਹੇ ਵਿਆਹ 'ਚ ਪੈ ਗਿਆ ਰੌਲਾ, ਫੋਟੋਗ੍ਰਾਫਰ 'ਤੇ SI ਨੇ ਜੜ੍ਹ 'ਤੇ ਥੱਪੜ
ਜਸਪਾਲ ਦੇ ਸਿਰ 'ਚ ਮਾਰੀਆਂ ਗਈਆਂ ਸਨ ਗੋਲ਼ੀਆਂ
ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲ਼ੀਆਂ ਮਾਰੀਆਂ ਗਈਆਂ ਸਨ। ਪੁਲਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲ਼ੀਆਂ ਮਾਰੀਆਂ ਗਈਆਂ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ੍ਹ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿਨਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਜਸਪਾਲ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ