ਤਰਨਤਾਰਨ ''ਚ 2019 ਵਿੱਚ ਹੋਏ ਬੰਬ ਧਮਾਕੇ ਦਾ ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ

12/09/2022 3:09:53 AM

ਨਵੀਂ ਦਿੱਲੀ (ਭਾਸ਼ਾ) : ਐੱਨ. ਆਈ. ਏ. ਨੇ ਪੰਜਾਬ ਦੇ ਤਰਨਤਾਰਨ 'ਚ 2019 ਵਿੱਚ ਹੋਏ ਬੰਬ ਧਮਾਕਾ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਵਿਆਨਾ ਤੋਂ ਹਵਾਲਗੀ ਕਰਕੇ ਵੀਰਵਾਰ ਨੂੰ ਦਿੱਲੀ 'ਚ ਗ੍ਰਿਫ਼ਤਾਰ ਕਰ ਲਿਆ। ਐੱਨ. ਆਈ. ਏ. ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਨ. ਆਈ. ਏ. ਦੇ ਇਕ ਅਧਿਕਾਰਕ ਬੁਲਾਰੇ ਮੁਤਾਬਕ ਜਾਂਚ ਏਜੰਸੀ ਨੇ ਬਿਕਰਮਜੀਤ ਸਿੰਘ ਉਰਫ ਬਿੱਕਰ ਬਾਬਾ ਨੂੰ ਭਾਰਤ ਵਾਪਸ ਲਿਆਉਣ ਲਈ ਆਸਟਰੀਆ ਵਿੱਚ ਇਕ ਟੀਮ ਭੇਜੀ ਸੀ।

ਇਹ ਵੀ ਪੜ੍ਹੋ : ਗੁਰਦੁਆਰਾ ਪ੍ਰਬੰਧ ਨੂੰ ਲੈ ਕੇ ਮਾਹੌਲ ਬਣਿਆ ਤਣਾਅਪੂਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕੇ

ਅਧਿਕਾਰੀ ਨੇ ਕਿਹਾ ਕਿ ਬਿਕਰਮਜੀਤ ਸਿੰਘ ਨੇ ਪੰਜਾਬ 'ਚ ਹਮਲੇ ਕਰਨ ਲਈ ਆਪਣੇ ਕਰੀਬੀ ਸਹਿਯੋਗੀਆਂ ਦੇ ਨਾਲ ਇਕ ਅੱਤਵਾਦੀ ਸਮੂਹ ਬਣਾਇਆ ਸੀ। ਬੁਲਾਰੇ ਨੇ ਕਿਹਾ ਕਿ ਮੋਹਾਲੀ 'ਚ ਐੱਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਉਸ ਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਦੇ ਆਧਾਰ ’ਤੇ ਉਸ ਨੂੰ ਆਸਟਰੀਆ ਦੇ ਲਿਜ਼ ਸ਼ਹਿਰ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਫੌਜੀ ਜਵਾਨ ਦੀ ਮੌਤ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News