ਮਾਝਾ ਬ੍ਰਿਗੇਡ ਦੇ ਦਿੱਗਜ ਕਾਂਗਰਸੀ ਨੇਤਾਵਾਂ ਨੇ ਨਵ-ਨਿਯੁਕਤ ਪ੍ਰਧਾਨ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

04/14/2022 5:32:07 PM

ਬਟਾਲਾ (ਮਠਾਰੂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜ਼ਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਨਾਲ ਮੁਲਾਕਾਤ ਕਰਨ ਲਈ ਮਾਝਾ ਕਾਂਗਰਸ ਬਰਗੇਡ ਦੇ ਸੀਨੀਅਰ ਦਿਗਜ਼ ਨੇਤਾ ਪਹੁੰਚੇ। ਰਾਜਾ ਵੜਿੰਗ ਨਾਲ ਮੁਲਾਕਾਤ ਕਰਨ ਲਈ ਸਾਬਕਾ ਡਿਪਟੀ ਸੀ.ਐੱਮ. ਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਸਮੇਤ ਹੋਰ ਆਗੂ ਗਏ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਮਾਝਾ ਕਾਂਗਰਸ ਬ੍ਰਗੇਡ ਦੇ ਦਿੱਗਜ ਨੇਤਾ ਵਿਧਾਇਕ ਸੁੱਖੀ ਰੰਧਾਵਾ, ਵਿਧਾਇਕ ਤ੍ਰਿਪਤ ਬਾਜਵਾ, ਵਿਧਾਇਕ ਸੁੱਖ ਸਰਕਾਰੀਆ ਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਭਵਿੱਖ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਰਣਨੀਤੀ ਉਲੀਕੀ, ਉਥੇ ਰਾਜਾ ਵੜਿੰਗ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਲਈ ਇੱਕ ਜੁੱਟ ਹੋ ਕੇ ਸਾਥ ਦਿੱਤਾ ਜਾਵੇਗਾ। ਪਾਰਟੀ ਦੇ ਸੀਨੀਅਰ ਨੇਤਾ ਹੋਣ ਵਜੋਂ ਵਿਧਾਇਕ ਤ੍ਰਿਪਤ ਬਾਜਵਾ ਅਤੇ ਵਿਧਾਇਕ ਸੁੱਖੀ ਰੰਧਾਵਾ ਨੇ ਨਵ ਨਿਯੁਕਤ ਪ੍ਰਧਾਨ ਰਾਜਾ ਵੜਿੰਗ ਨੂੰ ਚੰਗੇ ਭਵਿੱਖ ਲਈ ਪਾਰਟੀ ਦੇ ਅੰਦਰ ਚੰਗੇ ਅਤੇ ਲਾਹੇਵੰਦ ਫ਼ੈਸਲੇ ਲੈਣ ਲਈ ਆਪਣਾ ਅਸ਼ੀਰਵਾਦ ਵੀ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਧਰਮ ਨਿਰਪੱਖਤਾ ਦੇ ਉੱਪਰ ਪਹਿਰਾ ਦਿੰਦਿਆਂ ਹਰ ਵਰਗ ਨੂੰ ਜਿੱਥੇ ਪਾਰਟੀ ਦੇ ਅੰਦਰ ਮਾਣ ਸਤਿਕਾਰ ਦਿੱਤਾ ਹੈ, ਉਥੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਹੱਕਾਂ ਹਿੱਤਾਂ ਦੀ ਰਖਵਾਲੀ ਵੀ ਕੀਤੀ ਹੈ। ਗ਼ੌਰਤਲਬ ਹੈ ਕਿ ਭਾਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਝਾ ਬ੍ਰਿਗੇਡ ਦੇ ਕਾਂਗਰਸੀ ਨੇਤਾ ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਬਾਜਵਾ ਦੇ ਨਾਮ ਚਰਚਾ ਵਿਚ ਰਹੇ ਸਨ ਪਰ ਪਾਰਟੀ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਇਲਾਵਾ ਮਾਝੇ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਦੱਸਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਦੀ ਇਸ ਮਾਝਾ ਬ੍ਰਿਗੇਡ ਦੇ ਨੇਤਾਵਾਂ ਦੀ ਧਾਂਕ ਸੂਬੇ ਵਿਚ ਵੇਖਣ ਨੂੰ ਮਿਲਦੀ ਰਹੀ ਹੈ, ਚਾਹੇ ਉਹ ਸਰਕਾਰ ਵਿਚ ਹੋਵੇ ਜਾਂ ਫਿਰ ਪਾਰਟੀ ਵਿਚ ਹੋਵੇ। ਇਸ ਵਾਰ ਪਾਰਟੀ ਨੇ ਫ਼ੈਸਲਾ ਲੈਂਦਿਆਂ ਮਾਲਵੇ ਖੇਤਰ ਤੋਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਇਆ ਹੈ। ਰਾਜਨੀਤਿਕ ਗਲਿਆਂਰਿਆਂ ਦੇ ਅੰਦਰ ਇਸ ਗੱਲ ਦੀ ਚਰਚਾ ਸੀ ਕਿ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਅਤੇ ਪ੍ਰਤਾਪ ਬਾਜਵਾ ਦੇ ਵਿਰੋਧੀ ਧਿਰ ਦੇ ਨੇਤਾ ਬਣਨ ਤੋ ਬਾਅਦ ਕਾਂਗਰਸ ਦੀ ਮਾਝਾ ਬਰ੍ਰਿਗੇਡ ਦਾ ਰੁੱਖ ਕਿ ਹੋਵੇਗਾ? ਪਰ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਕਿ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਘੱਟਦੀ ਹੈ ਜਾਂ ਫਿਰ...!!!

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ


rajwinder kaur

Content Editor

Related News