ਸੂਬਾ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਮੀਟਿੰਗਾਂ ਦਾ ਦੌਰ ਜਾਰੀ, ਹੁਣ ਮਾਝੇ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਬੰਦ ਕਮਰਾ ਬੈਠ

Tuesday, Apr 05, 2022 - 10:46 PM (IST)

ਬਟਾਲਾ (ਮਠਾਰੂ) : ਸੂਬੇ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ  ਲਈ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ  ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਗੁਰਦਾਸਪੁਰ ਤੋਂ ਨੌਜਵਾਨ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਬੰਦ ਕਮਰਾ ਅਹਿਮ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪੰਚਾਇਤੀ ਫੰਡਾਂ ’ਚ ਘਪਲੇਬਾਜ਼ੀ ਦਾ ਦੋਸ਼, ਪੰਚਾਇਤ ਸੈਕਟਰੀ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਵਿਧਾਇਕ ਸੁੱਖੀ ਰੰਧਾਵਾ, ਵਿਧਾਇਕ ਤ੍ਰਿਪਤ ਬਾਜਵਾ ਤੇ ਵਿਧਾਇਕ ਪਾਹੜਾ ਵੱਲੋਂ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਤੋਂ ਇਲਾਵਾ ਸੂਬੇ ਅੰਦਰ ਚੱਲ ਰਹੇ ਤਾਜ਼ਾ ਸਿਆਸੀ ਹਾਲਾਤ ਉੱਪਰ ਨਜ਼ਰਸਾਨੀ ਵੀ ਕੀਤੀ ਗਈ, ਜਦਕਿ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਨੀਅਰ ਕਾਂਗਰਸੀ ਵਿਧਾਇਕਾਂ ਵੱਲੋਂ ਆਪਸ ’ਚ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਦੇ ਭਖ਼ਦੇ ਮਸਲਿਆਂ ਨੂੰ ਵੀ ਵਿਚਾਰਿਆ ਗਿਆ, ਜਦਕਿ ਕਾਂਗਰਸ ਨੂੰ ਇਕਮੁੱਠ ਕਰਨ ਅਤੇ ਵਿਰੋਧੀ ਤਾਕਤਾਂ ਦਾ ਟਾਕਰਾ ਕਰਨ ਲਈ ਵੀ ਰਣਨੀਤੀ ਉਲੀਕੀ ਗਈ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਵਿਧਾਇਕ ਸੁੱਖੀ ਰੰਧਾਵਾ, ਵਿਧਾਇਕ ਤ੍ਰਿਪਤ ਬਾਜਵਾ ਤੇ ਵਿਧਾਇਕ ਪਾਹੜਾ ਨੇ ਕਿਹਾ ਕਿ ਕੇਂਦਰ ਸਰਕਾਰ ਡੂੰਘੀ ਸਾਜ਼ਿਸ਼ ਤਹਿਤ ਪੰਜਾਬ ਦੇ ਹੱਕਾਂ-ਹਿੱਤਾਂ ਉਪਰ ਡਾਕਾ ਮਾਰ ਰਹੀ ਹੈ, ਜਦਕਿ ਬੇਲਗਾਮ ਹੋ ਚੁੱਕੀ ਮਹਿੰਗਾਈ ਨੇ ਹਰ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਨੂੰ ਵੱਡੇ ਘਰਾਣਿਆਂ ਦੇ ਹੱਥਾਂ ’ਚ ਵੇਚ ਦਿੱਤਾ ਹੈ, ਜਿਸ ਕਰਕੇ ਦਿਨ ਪ੍ਰਤੀ ਦਿਨ ਮਹਿੰਗਾਈ ਅਮਰਵੇਲ ਵਾਂਗ ਵਧਦੀ ਹੋਈ ਨਜ਼ਰ ਆ ਰਹੀ ਹੈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਹਿਤਾਂ ਦੀ ਰਖਵਾਲੀ ਕਰਦਿਆਂ ਡਟ ਕੇ ਪਹਿਰਾ ਦਿੱਤਾ ਹੈ, ਜਦਕਿ ਆਉਣ ਵਾਲੇ ਸਮੇਂ ਅੰਦਰ ਵੀ ਪੰਜਾਬ ਨਾਲ ਚੱਟਾਨ ਵਾਂਗ ਖੜ੍ਹਦਿਆਂ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਬੈਠਕ, ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਿੱਤੇ ਇਹ ਹੁਕਮ


Manoj

Content Editor

Related News