ਮਜੀਠਾ: ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋਈ ਨੌਜਵਾਨ ਦੀ ਮੌਤ, 2 ਮਾਸੂਮ ਧੀਆਂ ਦਾ ਸੀ ਪਿਤਾ

Sunday, Mar 20, 2022 - 02:45 PM (IST)

ਮਜੀਠਾ: ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋਈ ਨੌਜਵਾਨ ਦੀ ਮੌਤ, 2 ਮਾਸੂਮ ਧੀਆਂ ਦਾ ਸੀ ਪਿਤਾ

ਮਜੀਠਾ (ਜ.ਬ.)- ਪੁਲਸ ਥਾਣਾ ਮਜੀਠਾ ਦੇ ਪਿੰਡ ਰੁਮਾਣਾ ਚੱਕ ਵਿਖੇ ਇਕ ਵਿਅਕਤੀ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਡੋਜ਼ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਕਰਤਾਰ ਸਿੰਘ ਰੁਮਾਣਾ ਚੱਕ ਕਿ ਦੱਸਿਆ ਕਿ ਉਸ ਦਾ ਛੋਟਾ ਮੁੰਡਾ ਸਿਮਰਜੀਤ ਸਿਘ ਉਮਰ ਕਰੀਬ 30 ਸਾਲ ਸ਼ਾਦੀਸ਼ੁਦਾ ਹੈ। ਉਸ ਦੀਆਂ 2 ਛੋਟੀਆਂ ਕੁੜੀਆਂ ਹਨ ਅਤੇ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਦੁਪਹਿਰ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਸਿਮਰਜੀਤ ਸਿੰਘ ਪਿੰਡ ਦੇ ਸਕੂਲ ਦੀ ਗਰਾਊਂਡ ’ਚ ਬੇਹੋਸ਼ੀ ਦੀ ਹਾਲਤ ’ਚ ਪਿਆ ਹੈ। ਉਸ ਨੇ ਆਪਣੇ ਵੱਡੇ ਮੁੰਡੇ ਨਾਨਕ ਸਿੰਘ ਦੀ ਮਦਦ ਨਾਲ ਉਸ ਨੂੰ ਮਜੀਠਾ ਵਿਖੇ ਪ੍ਰਾਈਵੇਟ ਹਸਪਤਾਲ ’ਚ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਸ ਦੇ ਬੇਟੇ ਸਿਮਰਜੀਤ ਦੀ ਮੌਤ ਨਸ਼ੇ ਦੀ ਵੱਧ ਮਾਤਰਾ ’ਚ ਨਸ਼ਾ ਲੈਣ ਕਾਰਨ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਸਮਰਾਲਾ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਕੀਤਾ ਜਨਾਨੀ ਦਾ ਕਤਲ

ਉਨ੍ਹਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਬੇਟੇ ਨੇ ਨਸ਼ੇ ਵਾਲਾ ਪਦਾਰਥ ਜਗਰੂਪ ਸਿੰਘ ਵਾਸੀ ਪਿੰਡ ਰੁਮਾਣਾ ਚੱਕ ਕੋਲੋਂ ਲੈ ਕੇ ਖਾਧਾ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਇਸ ਦੀ ਇਤਲਾਹ ਮਜੀਠਾ ਪੁਲਸ ਨੂੰ ਪੀੜਤ ਪਰਿਵਾਰ ਦੇ ਦੇ ਦਿੱਤੀ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਉਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਤੇ ਹੋਰ ਮੋਹਤਬਰ ਵਿਅਕਤੀਆਂ ਨੇ ਪੁਲਸ ਸਟੇਸ਼ਨ ਮਜੀਠਾ ਵਿਖੇ ਧਰਨਾ ਲਾ ਦਿੱਤਾ ਤੇ ਪੁਲਸ ’ਤੇ ਦੋਸ਼ ਲਾਇਆ ਕਿ ਮ੍ਰਿਤਕ ਦੇ ਪਰਿਵਾਰਕ ਮੇਂਬਰਾਂ ਵੱਲੋਂ ਨਸ਼ਾ ਵੇਚਣ ਵਾਲੇ ਦੀ ਸ਼ਨਾਖਤ ਕਰਨ ਦੇ ਬਾਵਜੂਦ ਪੁਲਸ ਨੇ ਉਸ ਨੂੰ ਫੜਿਆ ਨਹੀਂ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)


author

rajwinder kaur

Content Editor

Related News