ਸੜਕ ਹਾਦਸੇ ’ਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਮੌਤ, 1 ਸਾਲ ਪਹਿਲਾਂ ਹੋਇਆ ਸੀ ਗੁਰਵਿੰਦਰ ਦਾ ਵਿਆਹ

Monday, Oct 25, 2021 - 10:51 AM (IST)

ਸੜਕ ਹਾਦਸੇ ’ਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਮੌਤ, 1 ਸਾਲ ਪਹਿਲਾਂ ਹੋਇਆ ਸੀ ਗੁਰਵਿੰਦਰ ਦਾ ਵਿਆਹ

ਮਜੀਠਾ (ਪ੍ਰਿਥੀਪਾਲ) - ਸੋਹੀਆਂ ਕਲਾਂ ਦੀ ਸੜਕ ’ਤੇ ਸ਼ੈਲਰ ਦੇ ਸਾਹਮਣੇ ਮੋਟਰ ਸਾਈਕਲ ਅਤੇ ਐਕਟਿਵਾ ਦਰਮਿਆਨ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਦੋਵਾਂ ਚਾਲਕਾਂ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਗਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਅਤੇ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਆਬਾਦੀ ਵਰਪਾਲ ਸੋਹੀਆਂ ਕਲਾਂ ਥਾਣਾ ਮਜੀਠਾ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਜਦ ਤੇਜ਼ ਮੀਂਹ ਤੇ ਝੱਖੜ੍ਹ ਚੱਲ ਰਿਹਾ ਸੀ ਤਾਂ ਜਗਦੀਪ ਸਿੰਘ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਪਿੰਡ ਸੋਹੀਆਂ ਕਲਾਂ ਵੱਲੋਂ ਮਜੀਠਾ ਨੂੰ ਆ ਰਿਹਾ ਸੀ। ਦੂਜੇ ਪਾਸੇ ਗੁਰਵਿੰਦਰ ਸਿੰਘ ਆਪਣੇ ਪਿੰਡ ਆਬਾਦੀ ਵਰਪਾਲ ਵੱਲ ਨੂੰ ਜਾ ਰਿਹਾ ਸੀ। ਜਦੋਂ ਇਹ ਦੋਵੇਂ ਸ਼ੈਲਰ ਦੇ ਸਾਹਮਣੇ ਪੁੱਜੇ ਤਾਂ ਦੋਵਾਂ ਦੀ ਆਪਸ ’ਚ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ ਅਤੇ ਐਕਟਿਵਾ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ। ਗੁਰਵਿੰਦਰ ਸਿੰਘ ਦਾ ਕਰੀਬ ਇਕ ਸਾਲ ਪਹਿਲਾਂ ਹੀ ਵਿਆਹ ਹੋਇਆਂ ਸੀ। ਥਾਣਾ ਮਜੀਠਾ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਦਾ ਕੈਪਟਨ ’ਤੇ ਸ਼ਬਦੀ ਹਮਲਾ, ਕਿਹਾ ‘ਅਫਸਰਾਂ ਤੋਂ ਪੈਸੇ ਲੈ ਅਰੂਸਾ ਨੂੰ ਦਿੰਦੇ ਸੀ ਤੋਹਫ਼ੇ’


author

rajwinder kaur

Content Editor

Related News