ਮਜੀਠਾ ''ਚ ਹਾਹਾਕਾਰ, ਸ਼ਰਾਬ ਕਾਰਣ 15 ਮੌਤਾਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ
Tuesday, May 13, 2025 - 10:41 AM (IST)

ਚੰਡੀਗੜ੍ਹ/ਅੰਮ੍ਰਿਤਸਰ : ਮਜੀਠਾ ਹਲਕੇ ਦੇ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਣ 15 ਲੋਕਾਂ ਦੀਆਂ ਹੋਈਆਂ ਮੌਤਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਹਨ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ 'ਚ ਸੱਥਰ ਵਿਛਾਉਣ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਪੰਜਾਬ ਪੁਲਸ ਨੇ ਜਾਰੀ ਕੀਤਾ ਅਲਰਟ
ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦੇ ਹਨ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e