ਮਜੀਠਾ ''ਚ ਕਿਸਾਨ ਦਾ ਬੇਰਹਿਮੀ ਨਾਲ ਕਤਲ! ਖੇਤਾਂ ''ਚੋਂ ਮਿਲੀ ਲਾਸ਼

Thursday, Jul 03, 2025 - 10:12 AM (IST)

ਮਜੀਠਾ ''ਚ ਕਿਸਾਨ ਦਾ ਬੇਰਹਿਮੀ ਨਾਲ ਕਤਲ! ਖੇਤਾਂ ''ਚੋਂ ਮਿਲੀ ਲਾਸ਼

ਕੱਥੂਨੰਗਲ/ਮਜੀਠਾ (ਜਰਨੈਲ ਤੱਗੜ, ਸਰਬਜੀਤ)– ਹਲਕਾ ਮਜੀਠਾ ਦੇ ਪਿੰਡ ਤਲਵੰਡੀ ਦਸੰਦਾ ਸਿੰਘ 'ਚ ਇਕ ਕਿਸਾਨ ਦਾ ਕਤਲ ਹੋ ਗਿਆ। ਇਸ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੈ।

ਇਹ ਖ਼ਬਰ ਵੀ ਪੜ੍ਹੋ - AI ਨਾਲ ਕੱਢੀ ਆਵਾਜ਼ ਤੇ ਕੀਤੇ ਹਸਤਾਖ਼ਰ! MLA ਦੇ ਖਾਤੇ 'ਚੋਂ ਕੱਢਵਾ ਲਏ 3,20,00,000 ਰੁਪਏ

ਮਿਲੀ ਜਾਣਕਾਰੀ ਮੁਤਾਬਕ ਪਿੰਡ ਵਾਸੀ ਕਿਸਾਨ ਸਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਕੱਲ ਦੇਰ ਸ਼ਾਮ ਆਪਣੇ ਖੇਤਾਂ ਵਿਚ ਖਾਦ ਪਾਉਣ ਲਈ ਗਿਆ ਸੀ ਪਰ ਉਹ ਮੁੜ ਘਰ ਨਹੀਂ ਪਰਤਿਆ। ਪਰਿਵਾਰਕ ਮੈਂਬਰਾਂ ਨੇ ਰਾਤ ਭਰ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹਦਾ ਕੁਝ ਪਤਾ ਨਾ ਲੱਗ ਸਕਿਆ। ਸਵੇਰੇ ਜਦੋਂ ਪਿੰਡ ਵਾਸੀਆਂ ਨੇ ਦੂਰ ਖੇਤਾਂ ਵਿਚ ਉਸ ਦੀ ਲਾਸ਼ ਪਈ ਦੇਖੀ ਤਾਂ ਪਿੰਡ 'ਚ ਹੜਕੰਪ ਮਚ ਗਿਆ। ਇਸ ਸਬੰਧੀ ਪੁਲਸ ਥਾਣਾ ਕੱਥੂਨੰਗਲ ਨੂੰ ਸੂਚਨਾ ਦਿੱਤੀ ਗਈ, ਜਿਸ 'ਤੇ ਪੁਲਸ ਟੀਮ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ

ਪਹਿਲੇ ਦ੍ਰਿਸ਼ਟੀਕੋਣ 'ਚ ਇਹ ਮਾਮਲਾ ਅਗਵਾ ਕਰ ਕੇ ਕਤਲ ਕਰਨ ਦਾ ਲੱਗ ਰਿਹਾ ਹੈ। ਪੁਲਸ ਵੱਲੋਂ ਮੌਕੇ ਤੋਂ ਸਬੂਤ ਇਕੱਤਰ ਕੀਤੇ ਜਾ ਰਹੇ ਹਨ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਵਿਚ ਗਹਿਰੇ ਦੁੱਖ ਅਤੇ ਡਰ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਕਾਤਲਾਂ ਨੂੰ ਕੜੀ ਸਜ਼ਾ ਮਿਲ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News