ਮਜੀਠਾ ਪੁਲਸ ਨੇ 24 ਘੰਟਿਆਂ ’ਚ ਸੁਲਝਾਈ 16 ਸਾਲਾ ਮੁੰਡੇ ਦੇ ਕਤਲ ਦੀ ਗੁੱਥੀ, 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

07/21/2022 5:48:53 PM

ਮਜੀਠਾ/ਕੱਥੂਨੰਗਲ (ਸਰਬਜੀਤ ਵਡਾਲਾ) - ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਗਾਲੋਵਾਲੀ ਕਲੌਨੀਆਂ ਵਿੱਖੇ ਬੀਤੇ ਦਿਨੀਂ ਨੌਜਵਾਨ ਪਵਨਜੀਤ ਸਿੰਘ 16 ਸਾਲ ਦਾ ਕਤਲ ਕਰ ਦਿੱਤਾ ਸੀ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਮਜੀਠਾ ਪੁਲਸ ਨੇ 24 ਘੰਟਿਆਂ ‘ਚ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਜਾਣਕਾਰੀ ਅਨੁਸਾਰ ਪਿੰਡ ਗਾਲੋਵਾਲੀ ਕਲੌਨੀਆਂ ਵਿਖੇ ਬੀਤੇ ਦਿਨੀ ਇੱਕ ਜਨਮ ਦਿਨ ਦੀ ਪਾਰਟੀ ਵਿੱਚ 16 ਸਾਲਾ ਨੌਜਵਾਨ ਪਵਨਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਗਾਲੋਵਾਲੀ ਕਲੌਨੀਆਂ ਦਾ ਕੁਝ ਵਿਅਕਤੀਆਂ ਨੇ ਤਕਰਾਰ ਬਾਜ਼ੀ ਤੋਂ ਬਾਅਦ ਤੇਜ਼ਧਾਰ ਦਾਤਰ ਨਾਲ ਗਲਾ ਕੱਟ ਕੇ ਕਤਲ ਕਰ ਦਿੱਤਾ ਸੀ। ਇਸ ਦੌਰਾਨ ਨੌਜਵਾਨ ਦੇ ਪਿਤਾ ਹਰਜੀਤ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਪੁਲਸ ਥਾਣਾ ਮਜੀਠਾ ਦੇ ਥਾਣਾ ਮੁੱਖੀ ਹਿਮਾਂਸ਼ੂ ਭਗਤ, ਐੱਸ.ਆਈ. ਜੰਗ ਬਹਾਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਵਲੋਂ ਜਾਂਚ ਉਪਰੰਤ ਮ੍ਰਿਤਕ ਦੇ ਭਰਾ ਕਰਨਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

ਪੁਲਸ ਨੇ ਮੁਕੱਦਮੇ ਵਿੱਚ ਨਾਮਜ਼ਦ ਚਾਰ ਵਿਅਕਤੀਆਂ ’ਚੋਂ ਦੀਪਕ ਸਰਪੰਚ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ ਪਰ ਤਿੰਨ ਵਿਅਕਤੀ ਅਜੇ, ਸੂਰਜ, ਸੰਜੇ ਫਰਾਰ ਸਨ। ਪੁਲਸ ਨੇ ਸਫਲਤਾ ਹਾਸਲ ਕਰਦਿਆਂ 24 ਘੰਟਿਆ ਦੇ ਅੰਦਰ-ਅੰਦਰ ਉਕਤ ਤਿੰਨਾਂ ਮੁਲਜ਼ਮਾਂ ਨੂੰ ਉਨ੍ਹਾਂ ਦੇ ਵੱਖ-ਵੱਖ ਰਿਸ਼ਤੇਦਾਰਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


 


rajwinder kaur

Content Editor

Related News