ਮਜੀਠਾ ਰੋਡ ’ਤੇ ਸ਼ਾਰਟ ਸਰਕਟ ਕਾਰਨ ਜਿੰਮ ਨੂੰ ਲੱਗੀ ਅੱਗ, 25 ਲੱਖ ਰੁਪਏ ਦਾ ਸਾਮਾਨ ਸੜ ਕੇ ਹੋਇਆ ਸੁਆਹ

03/19/2022 5:33:58 PM

ਅਮ੍ਰਿੰਤਸਰ (ਗੁਰਿੰਦਰ ਸਾਗਰ ): ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਸ਼ੇਪ ਐਂਡ ਸਾਈਜ਼ ਜਿਮ ਵਿਚ ਉਸ ਵੇਲੇ ਹਫ਼ੜਾ-ਦਫੜੀ ਮੱਚ ਗਈ, ਜਦੋਂ ਜਿੰਮ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾ ਲਿਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਇਸ ਘਟਨਾ ਦੇ ਸਬੰਧ ’ਚ ਬੋਲਦੇ ਹੋਏ ਜਿੰਮ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਫਿਲਹਾਲ ਸ਼ਾਰਟ ਸਰਕਟ ਹੀ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਜਿੰਮ ਦੇ ਅੰਦਰ ਪਿਆ ਕਰੀਬ ਪੱਚੀ ਲੱਖ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ। ਦੂਜੇ ਪਾਸੇ ਜਿੰਮ ਮਾਲਕ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ। ਮਾਲਕ ਨੇ ਨਿਰਾਸ਼ਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਕਰੀਬ ਦੋ ਘੰਟੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਪੁਲਸ ਦਾ ਕੋਈ ਵੀ ਅਧਿਕਾਰੀ ਘਟਨਾ ਸਥਾਨ ’ਤੇ ਨਹੀਂ ਪਹੁੰਚਿਆ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਇਸ ਸਬੰਧੀ ਦਮਕਲ ਵਿਭਾਗ ਦੇ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਜੀਠਾ ਰੋਡ ’ਤੇ ਜਿੰਮ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਕਰੀਬ ਦੋ ਤੋਂ ਤਿੰਨ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾ ਲਿਆ। ਫਿਲਹਾਲ ਜਿੰਮ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ।   

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਠਾਨਕੋਟ ਦੇ ਮੈਡੀਕਲ ਕਾਲਜ ’ਚ ਹੋਇਆ ਸਿਲੰਡਰ ਬਲਾਸਟ, ਦੇਖੋ ਤਸਵੀਰਾਂ

rajwinder kaur

This news is Content Editor rajwinder kaur