ਮਜੀਠਾ 'ਚ ਵੱਡੀ ਵਾਰਦਾਤ, ਚੱਲਦੀ ਪਾਰਟੀ 'ਚ ਮਾਰ 'ਤਾ ਮੁੰਡਾ
Monday, Dec 15, 2025 - 01:33 PM (IST)
ਮਜੀਠਾ (ਪ੍ਰਿਥੀਪਾਲ ਹਰੀਆਂ) : ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਗਾਲੋਵਾਲੀ ਕਲੋਨੀ ਵਿਚ ਆਪਸੀ ਝਗੜੇ ਦੌਰਾਨ ਇਕ ਨੌਜਵਾਨ ਦਾ ਬੇਰਹਿਮੀ ਨਾਲ਼ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਾਲੋਵਾਲੀ ਕਲੋਨੀ ਵਿਚ ਇਕ ਘਰ ਵਿਚ ਪਾਰਟੀ ਚੱਲ ਰਹੀ ਸੀ ਕਿ ਕੁਝ ਵਿਅਕਤੀਆਂ ਦੀ ਆਪਸ ਵਿਚ ਤਕਰਾਰ ਹੋ ਗਈ। ਗੱਲ ਇੱਥੋਂ ਤੱਕ ਵੱਧ ਗਈ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇਕ ਨੌਜਵਾਨ ਸਰਬਜੀਤ ਸਿੰਘ ਉਰਫ਼ ਸਾਬੀ ਉਮਰ ਕਰੀਬ 30 ਸਾਲ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਆਪਣੇ ਨਾਨਕੇ ਘਰ ਵਿਚ ਰਹਿੰਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਥਾਵਾਂ 'ਤੇ ਮੁੜ ਹੋਣਗੀਆਂ ਚੋਣਾਂ, ਚੋਣ ਕਮਿਸ਼ਨ ਨੇ ਕੀਤਾ ਐਲਾਨ
ਮਜੀਠਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਐੱਸ. ਐੱਚ. ਓ. ਮਜੀਠਾ ਕਰਮਪਾਲ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਉਨਾਂ ਕਿਹਾ ਕਿ ਮਾਮਲੇ ਦੀ ਪੜਤਾਲ ਕਰਕੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਜਲਦੀ ਦੋਸ਼ੀ ਪੁਲਸ ਦੀ ਹਿਰਾਸਤ ਵਿਚ ਹੋਣਗੇ।
ਇਹ ਵੀ ਪੜ੍ਹੋ : ਚੋਣਾਂ ਦੇ ਮਾਹੌਲ ਵਿਚਾਲੇ ਪੰਜਾਬ 'ਚ ਵੱਡੀ ਵਾਰਦਾਤ, ਉਘੇ ਕਬੱਡੀ ਖਿਡਾਰੀ ਨੂੰ ਮਾਰੀ ਗੋਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
