ਅਕਾਲੀ-ਭਾਜਪਾ ਗਠਜੋੜ ਵੱਲੋਂ ਦਿੱਤੀਆਂ ਸਹੂਲਤਾਂ ਨੂੰ ਵੀ ਕਾਂਗਰਸ ਸਰਕਾਰ ਖੋਹਣ ਲੱਗੀ : ਮਜੀਠੀਆ

Sunday, Aug 20, 2017 - 05:04 AM (IST)

ਅਕਾਲੀ-ਭਾਜਪਾ ਗਠਜੋੜ ਵੱਲੋਂ ਦਿੱਤੀਆਂ ਸਹੂਲਤਾਂ ਨੂੰ ਵੀ ਕਾਂਗਰਸ ਸਰਕਾਰ ਖੋਹਣ ਲੱਗੀ : ਮਜੀਠੀਆ

ਕੱਥੂਨੰਗਲ/ਵੇਰਕਾ,  (ਕੰਬੋ)-   ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਜਿਹੜੇ ਵਾਅਦੇ ਕੀਤੇ ਉਨ੍ਹਾਂ ਨੂੰ ਪੂਰਾ ਕਰਨ 'ਚ ਇਹ ਨਾਕਾਮ ਰਹੀ ਹੈ, ਜਿਸ ਕਰ ਕੇ ਲੋਕਾਂ ਦਾ ਇਸ ਸਰਕਾਰ ਤੋਂ ਵਿਸ਼ਵਾਸ ਉਠ ਚੁੱਕਾ ਹੈ ਅਤੇ ਪਿਛਲੀ ਅਕਾਲੀ-ਭਾਜਪਾ ਗਠਜੋੜ ਵੱਲੋਂ ਦਿੱਤੀਆਂ ਸਹੂਲਤਾਂ ਨੂੰ ਵੀ ਕਾਂਗਰਸ ਸਰਕਾਰ ਖੋਹ ਰਹੀ ਹੈ, ਜਿਸ ਦਾ ਲੋਕਾਂ ਦੇ ਮਨਾਂ ਵਿਚ ਭਾਰੀ ਰੋਸ ਹੈ। ਇਹ ਪ੍ਰਗਟਾਵਾ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ।
ਮਜੀਠੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰ ਕੇ ਹੁਣ ਕਾਂਗਰਸ ਸਰਕਾਰ ਮੁੱਕਰ ਰਹੀ ਹੈ ਅਤੇ 5 ਮਹੀਨੇ ਬੀਤਣ ਦੇ ਬਾਵਜੂਦ ਇਕ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ, ਹੁਣ ਇਹ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਲਾ ਕੇ ਡੰਗ ਟਪਾ ਰਹੀ ਹੈ, ਜੋ ਸਰਾਸਰ ਧੋਖਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਉਹ ਜਗ੍ਹਾ-ਜਗ੍ਹਾ 'ਤੇ ਧਰਨੇ ਮਾਰ ਰਹੇ ਹਨ ਅਤੇ ਕਾਂਗਰਸ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ ਲੋਕਾਂ ਨੂੰ ਜਿਹੜੀਆਂ ਸਹੂਲਤਾਂ ਦਿੱਤੀਆਂ ਸਨ ਉਨ੍ਹਾਂ ਨੂੰ ਬੰਦ ਕਰ ਕੇ ਹੁਣ ਨਵੇਂ ਸਿਰੇ ਤੋਂ ਪਿੰਡਾਂ ਵਿਚ ਪੈਨਸ਼ਨਾਂ ਤੇ ਆਟਾ-ਦਾਲ ਸਮੇਤ ਹੋਰ ਲੋਕ ਭਲਾਈ ਸਕੀਮਾਂ ਦੇ ਸਰਵੇ ਕੀਤੇ ਜਾ ਰਹੇ ਹਨ, ਇਹ ਸਿਰਫ਼ ਖਾਨਾਪੂਰਤੀ ਹੈ।
ਇਸ ਮੌਕੇ ਤਲਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਸ਼ਰਨਬੀਰ ਸਿੰਘ ਰੂਪੋਵਾਲੀ, ਸਰਪੰਚ ਬਲਕਾਰ ਸਿੰਘ ਕੋਟਲਾ, ਸਰਪੰਚ ਹਰਜਿੰਦਰ ਸਿੰਘ ਰੂਪੋਵਾਲੀ, ਸੰਮਤੀ ਮੈਂਬਰ ਬਹਾਦਰ ਸਿੰਘ ਲੁੱਧੜ, ਸਰਪੰਚ ਜਸਪਾਲ ਸਿੰਘ ਭੋਆ, ਸਰਪੰਚ ਰਣਜੀਤ ਸਿੰਘ ਰਾਣਾ ਚੋਗਾਵਾਂ, ਮਨਦੀਪ ਸਿੰਘ ਸ਼ਹਿਜ਼ਾਦਾ, ਹੈਪੀ ਕੋਟਲਾ, ਜਸਬੀਰ ਸਿੰਘ ਕੋਟਲਾ, ਰੋਸ਼ਨ ਸਿੰਘ ਕੋਟਲਾ, ਅਵਤਾਰ ਸਿੰਘ ਮਾਂਗਾਸਰਾਏ, ਰਾਜਦੀਪ ਸਿੰਘ ਚੰਦੀ, ਪੰਚ ਗੁਰਭੇਜ ਸਿੰਘ ਸੋਨਾ, ਪੰਚ ਅਵਤਾਰ ਸਿੰਘ ਰੂਪੋਵਾਲੀ ਆਦਿ ਅਕਾਲੀ ਵਰਕਰ ਮੌਜੂਦ ਸਨ।


Related News