ਮਜੀਠੀਆ ਤੇ ਹਰਸਿਮਰਤ ਬਾਦਲ ਨੇ ਲੰਗਰ ਹਾਲ 'ਚ ਕੀਤੀ ਭਾਂਡਿਆਂ ਦੀ ਸੇਵਾ (ਵੀਡੀਓ)

Wednesday, Dec 04, 2024 - 03:06 PM (IST)

ਮਜੀਠੀਆ ਤੇ ਹਰਸਿਮਰਤ ਬਾਦਲ ਨੇ ਲੰਗਰ ਹਾਲ 'ਚ ਕੀਤੀ ਭਾਂਡਿਆਂ ਦੀ ਸੇਵਾ (ਵੀਡੀਓ)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਖੇ ਭਾਂਡੇ ਧੋਣ ਦੀ ਸੇਵਾ ਕੀਤੀ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦੂਜੇ ਦਿਨ ਵੀ ਲੰਗਰ ਹਾਲ 'ਚ ਭਾਂਡੇ ਸਾਫ਼ ਕੀਤੇ। ਉਨ੍ਹਾਂ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਲੰਗਰ ਹਾਲ 'ਚ ਜੂਠੇ ਭਾਂਡੇ ਸਾਫ਼ ਕੀਤੇ। ਦੱਸਣਯੋਗ ਹੈ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਹਾਲਾਂਕਿ ਸੁਖਬੀਰ ਬਾਦਲ ਸੁਰੱਖਿਅਤ ਹਨ ਅਤੇ ਗੋਲੀ ਚਲਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰੋ ਇਹ ਕੰਮ

ਇਸ ਘਟਨਾ ਤੋਂ ਬਾਅਦ ਹਰਸਿਮਰਤ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਸਨ। ਇਸ ਘਟਨਾ ਬਾਰੇ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਸੀ ਕਿ ਇਹ ਹਮਲਾ ਸੁਖਬੀਰ ਬਾਦਲ 'ਤੇ ਨਹੀਂ, ਸਗੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਤੇ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਮੌਸਮ ਵਿਭਾਗ ਦੀ ਆਈ ਨਵੀਂ Update

ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲਾ ਦੋਸ਼ੀ ਨਾਰਾਇਣ ਸਿੰਘ ਚੌੜਾ ਦੇ ਭਰਾ ਦੇ ਲਿੰਕ ਕਾਂਗਰਸੀ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨਾਲ ਹਨ ਅਤੇ ਇਹ ਹਮਲਾ ਪੁਲਸ ਦਾ ਸਭ ਤੋਂ ਵੱਡਾ ਫੇਲ੍ਹੀਅਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News