ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ

Tuesday, Sep 22, 2026 - 02:10 PM (IST)

ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ ਅਤੇ ਸਰਕਾਰ ਨੂੰ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਅੱਜ ਗਮਾਡਾ ਦਫ਼ਤਰ 'ਤੇ ਈ. ਡੀ. ਦੀ ਰੇਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਖਜ਼ਾਨੇ, ਕੀਮਤੀ ਜ਼ਮੀਨਾਂ ਅਤੇ ਸਰੋਤਾਂ ਦੀ ਲੁੱਟ ਪਿੱਛੇ ਇਕ ਵੱਡਾ ਨੈਕਸਸ ਕੰਮ ਕਰ ਰਿਹਾ ਹੈ, ਇਸ ਲਈ ਸਰਕਾਰ ਦੇ ਅਧਿਕਾਰੀਆਂ ਅਤੇ ਪਾਰਟੀ ਦੇ ਆਗੂਆਂ ਖ਼ਿਲਾਫ਼ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਈ. ਏ. ਐੱਸ. ਅਤੇ 'ਆਪ' ਦਾ ਨੈਕਸਸ ਬੇਨਕਾਬ ਹੋ ਗਿਆ ਹੈ।

PunjabKesari

ਉਨ੍ਹਾਂ ਨੇ ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਤੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਅਨਾਜ ਭੰਡਾਰਣ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਆਪਣੇ ਟਵੀਟ 'ਚ ਪੰਜਾਬ ਅੰਦਰ ਅਨਾਜ ਭੰਡਾਰਣ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ 'ਤੇ ਸਮੇਂ ਸਿਰ ਕਾਰਵਾਈ ਕਰਨ 'ਚ ਅਸਫ਼ਲ ਰਹਿਣ ਲਈ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਲੀਡਰਸ਼ਿਪ ਵਾਲੀ ਸਰਕਾਰ ਦੋਵੇਂ ਬਰਾਬਰ ਜ਼ਿੰਮੇਵਾਰ ਹਨ। ਉਨ੍ਹਾਂ ਨੇ ਕਿਹਾ ਕਿ 12 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਇਸ ਵੇਲੇ ਰਾਈਸ ਮਿੱਲਾਂ ਅਤੇ ਮੰਡੀ ਯਾਰਡਾਂ 'ਚ ਫਸੀ ਹੋਈ ਹੈ, ਜਿਸ ਨੇ ਬਹੁਤ ਜਗ੍ਹਾ ਘੇਰੀ ਹੋਈ ਹੈ। ਜੇਕਰ ਇਹ ਜਗ੍ਹਾ ਖ਼ਾਲੀ ਨਾ ਕੀਤੀ ਗਈ ਤਾਂ ਪੰਜਾਬ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੱਕ ਮੰਡੀਆਂ 'ਚ ਵਿਘਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਕ-ਦੂਜੇ 'ਤੇ ਜ਼ਿੰਮੇਵਾਰੀ ਪਾਉਣ ਦੀ ਬਜਾਏ ਹੁਣ ਕਾਰਵਾਈ ਕਰਨੀ ਚਾਹੀਦੀ ਹੈ।

PunjabKesari


author

Babita

Content Editor

Related News