ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ ਸਾਂਝੇ ਕਰ ਘੇਰੀ 'ਆਪ' ਸਰਕਾਰ
Tuesday, Mar 17, 2026 - 06:38 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਪੁਲਸ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (PSHRC) ਦੇ ਤਾਜ਼ਾ ਅੰਕੜੇ ਪੰਜਾਬ 'ਚ ਵਿਗੜੀ ਕਾਨੂੰਨ-ਵਿਵਸਥਾ ਦੀ ਹਾਲਤ ਨੂੰ ਬੇਨਕਾਬ ਕਰਦੇ ਹਨ, ਜੋ ਇਕ ਐਡਹਾਕ DGP ਦੇ ਹੇਠਾਂ ਚੱਲ ਰਹੀ ਹੈ। ਮਜੀਠੀਆ ਵੱਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ, ਸਾਲ 2025 ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਕੁੱਲ 11,768 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਲਗਭਗ 50 ਫੀਸਦੀ (5,841 ਸ਼ਿਕਾਇਤਾਂ) ਇਕੱਲੀ ਪੰਜਾਬ ਪੁਲਿ ਦੇ ਖ਼ਿਲਾਫ਼ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਿਕਾਇਤਾਂ ਵਿੱਚ ਗੈਰਕਾਨੂੰਨੀ ਹਿਰਾਸਤ ਤੋਂ ਲੈ ਕੇ ਹਿਰਾਸਤੀ ਤਸ਼ੱਦਦ ਤੱਕ ਦੇ ਗੰਭੀਰ ਦੋਸ਼ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ UPSC ਵੱਲੋਂ 10 ਦਿਨਾਂ ਦੇ ਅੰਦਰ ਪੱਕੇ ਡੀਜੀਪੀ ਦੀ ਨਿਯੁਕਤੀ ਲਈ ਪੈਨਲ ਦੀ ਮੰਗ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਨੇ ਇਸ ਨੂੰ ਲਗਾਤਾਰ ਅਣਦੇਖਾ ਕੀਤਾ ਹੈ। ਪੰਜਾਬ ਸੂਬੇ ਦੀ ਪੁਲਸ ਅਗਵਾਈ 'ਤੇ ਟਿੱਪਣੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਇਸ ਵੇਲੇ ਇਕ 'ਐਡਹਾਕ' (Ad-hoc) ਡੀਜੀਪੀ ਦੇ ਅਧੀਨ ਚੱਲ ਰਿਹਾ ਹੈ, ਜਿਸ ਨਾਲ ਪੂਰਾ ਪੁਲਸ ਪ੍ਰਣਾਲੀ ਗੰਭੀਰ ਖਤਰੇ ਵਿਚ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ PR EXERCISE ਅਤੇ ਦਿਖਾਵੇ ਵਿੱਚ ਵਿਅਸਤ ਹਨ, ਜਦਕਿ ਜ਼ਮੀਨੀ ਪੱਧਰ 'ਤੇ ਹਾਲਾਤ ਬੇਹੱਦ ਖਰਾਬ ਹਨ। ਉਨ੍ਹਾਂ ਇਸ ਸਥਿਤੀ ਨੂੰ 'ਐਡਹਾਕ' ਡੀਜੀਪੀ ਹੇਠ ਸ਼ਾਸਨ ਦੀ ਅਸਲ ਤਸਵੀਰ ਕਰਾਰ ਦਿੱਤਾ।
ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
