ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਮਜੀਠੀਆ, ਕਿਹਾ- 'ਆਪ' ਦੇ ਚਮਚਿਆਂ ਲਈ ਕਾਨੂੰਨ ਵੱਖਰਾ, ਵਿਰੋਧੀਆਂ ਲਈ ਵੱਖਰਾ
Monday, Feb 23, 2026 - 03:47 PM (IST)
ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸਰਕਾਰ ਦੇ ਹੁਕਮਾਂ 'ਤੇ ਖਹਿਰਾ ਦੇ ਘਰ ਦੀਆਂ ਕੰਧਾਂ ਢਾਹੁਣ ਲਈ ਪਹੁੰਚੀ ਜੇ.ਸੀ.ਬੀ. (ਪੀਲਾ ਪੰਜਾ) ਦੀ ਕਾਰਵਾਈ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'
ਬਿਕਰਮ ਸਿੰਘ ਮਜੀਠੀਆ ਨੇ ਇਸ ਕਾਰਵਾਈ ਨੂੰ ਭਗਵੰਤ ਮਾਨ ਅਤੇ ਕੇਜਰੀਵਾਲ ਦਾ 'ਤਾਨਾਸ਼ਾਹੀ ਰਵੱਈਆ' ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗ ਦਿੱਤਾ ਹੈ ਅਤੇ ਕਾਨੂੰਨ ਦੀ ਵਰਤੋਂ ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ। ਮਜੀਠੀਆ ਅਨੁਸਾਰ, ਸਰਕਾਰ ਵੱਲੋਂ ਖਹਿਰਾ ਦੇ ਘਰ ਦੀਆਂ ਕੰਧਾਂ ਸਿਰਫ਼ ਇਸ ਲਈ ਢਾਹੀਆਂ ਗਈਆਂ ਕਿਉਂਕਿ ਉਨ੍ਹਾਂ ਨੇ ਆਪਣੀ ਜਾਨ-ਮਾਲ ਦੀ ਸੁਰੱਖਿਆ ਲਈ ਉੱਥੇ ਇੱਕ ਗੇਟ ਲਗਾਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'
ਮਜੀਠੀਆ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੇ ਚਮਚਿਆਂ ਲਈ ਕਾਨੂੰਨ ਨਰਮ ਤੇ ਵੱਖਰਾ ਹੈ, ਉੱਥੇ ਹੀ ਵਿਰੋਧੀ ਆਗੂਆਂ ਲਈ ਕਾਨੂੰਨ ਵੱਖਰਾ ਹੈ। ਉਨ੍ਹਾਂ ਕਿਹਾ ਸਵਾਲ ਪੁੱਛਣ ਵਾਲੇ ਵਿਰੋਧੀ ਆਗੂਆਂ ਅਤੇ ਪੱਤਰਕਾਰਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਕੇਸਰੀ ਕਈ ਨਿਰਪੱਖ ਪੱਤਰਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਹੜਾ ਵੀ ਸਰਕਾਰ ਨੂੰ ਸਵਾਲ ਕਰਦਾ ਹੈ, ਉਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖਹਿਰਾ ਦੇ ਮਾਮਲੇ ਵਿੱਚ ਨਾ ਤਾਂ ਪੰਚਾਇਤ ਨੂੰ ਕੋਈ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਖਹਿਰਾ ਨੂੰ ਜਵਾਬ ਦੇਣ ਦਾ ਕੋਈ ਮੌਕਾ ਦਿੱਤਾ ਗਿਆ।
ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ
ਵਿਰੋਧੀ ਧਿਰ ਨੂੰ ਇਕੱਠੇ ਹੋਣ ਦੀ ਅਪੀਲ
ਮਜੀਠੀਆ ਨੇ ਸੁਖਪਾਲ ਸਿੰਘ ਖਹਿਰਾ ਨਾਲ ਨਿੱਜੀ ਤੌਰ 'ਤੇ ਗੱਲਬਾਤ ਕਰਨ ਤੋਂ ਬਾਅਦ ਵਿਸ਼ਵਾਸ ਦਿਵਾਇਆ ਕਿ ਉਹ ਇਸ ਧੱਕੇਸ਼ਾਹੀ ਵਿਰੁੱਧ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਪੰਜਾਬ ਦੇ 'ਜਾਗਦੀ ਜ਼ਮੀਰ' ਵਾਲੇ ਲੋਕਾਂ, ਪ੍ਰੈਸ ਅਤੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ 'ਰਿਮੋਟ ਕੰਟਰੋਲ' ਨਾਲ ਚੱਲ ਰਹੀ ਇਸ ਸਰਕਾਰ ਵਿਰੁੱਧ ਇਕੱਠੇ ਹੋਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਚੁੱਪ ਰਹੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਮਾਫ਼ ਨਹੀਂ ਕਰਨਗੀਆਂ। ਇਸ ਲਈ ਤਗੜੇ ਤੇ ਇਕੱਠੇ ਹੋ ਕੇ ਇਸ ਬੇਇਨਸਾਫੀ ਤੇ ਧੱਕੇਸ਼ਾਹੀ ਦਾ ਜਵਾਬ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
