ਮਜੀਠੀਆ ਦੀ ਮੁੱਖ ਮੰਤਰੀ ਚੰਨੀ ਨੂੰ ਚੁਣੌਤੀ, ਕਿਹਾ-ਕਿਸੇ ਵੀ ਗ਼ਲਤ ਕੰਮ ਦਾ ਦੇਣ ਸਬੂਤ

11/12/2021 1:54:03 PM

ਚੰਡੀਗੜ੍ਹ (ਅਸ਼ਵਨੀ): ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਚੰਨੀ ਝੂਠੇ ਇਲਜ਼ਾਮ ਲਗਾਉਣ ਦੀ ਬਜਾਏ ਕਿਸੇ ਵੀ ਡਰੱਗ ਨਾਲ ਜੁੜੇ ਮਾਮਲੇ ’ਚ ਉਨ੍ਹਾਂ ਵਲੋਂ ਕੀਤੇ ਗਏ ਕਿਸੇ ਵੀ ਗ਼ਲਤ ਕੰਮ ਦਾ ਇਕ ਸਬੂਤ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹੁਣ ਉਨ੍ਹਾਂ ਨੂੰ ਨਵੇਂ ਮਾਮਲੇ ’ਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੀਤੇ ਦਿਨ ਚੰਡੀਗੜ੍ਹ ’ਚ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਸਮੇਤ ਅਕਾਲੀ ਦਲ ਵਿਧਾਨ ਵਿੰਗ ਦੇ ਮੈਂਬਰਾਂ ਦੇ ਨਾਲ ਮੁੱਖ ਮੰਤਰੀ ਚੰਨੀ ਦੇ ਦੋਸ਼ਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ।

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

ਮਜੀਠੀਆ ਨੇ ਦੱਸਿਆ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਇਸ ਗੱਲੋਂ ਨਿਰਾਸ਼ ਹੋ ਗਈ ਕਿ ਪਹਿਲਾਂ ਦੇ ਐੱਨ.ਡੀ.ਪੀ.ਐੱਸ. ਦੇ ਕਿਸੇ ਵੀ ਮਾਮਲੇ ’ਚ ਮੇਰੇ ਖ਼ਿਲਾਫ਼ ਕੋਈ ਮਾਮਲਾ ਨਹੀ ਬਣਾਇਆ ਜਾ ਸਕਦਾ, ਜਿਸ ’ਚ ਉਹ ਮੈਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿਉਂਕਿ ਮਾਮਲਿਆਂ ਦਾ ਫ਼ੈਸਲਾ ਤਿੰਨ ਸਾਲ ਪਹਿਲਾਂ ਹੋ ਚੁੱਕਿਆ ਸੀ। ਇਹੀ ਵਜ੍ਹਾ ਹੈ ਕਿ ਮੁੱਖ ਮੰਤਰੀ ਨੇ ਮੇਰੇ ਖ਼ਿਲਾਫ਼ ਝੂਠੇ ਇਲਜ਼ਾਮ ਲਗਾਉਣ ਦਾ ਰਸਤਾ ਕੱਢਿਆ ਹੈ। ਮੈਂ ਇਹ ਸਾਫ਼ ਕਰ ਦੇਣਾ ਚਾਹੁੰਦਾ ਹਾਂ ਕਿ ਮੈਂ ਇਸ ਤਰ੍ਹਾਂ ਦੇ ਹਥਕੰਡਿਆਂ ਤੋਂ ਡਰਾਂਗਾ ਨਹੀਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਵਿਸ਼ੇਸ਼ ਸੈਸ਼ਨ ’ਚ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਦਾ ਮਾਮਲਾ ਚੁੱਕਿਆ ਹੈ ਅਤੇ ਚਰਨਜੀਤ ਚੰਨੀ ਖ਼ਿਲਾਫ਼ ਉਨ੍ਹਾਂ ਦੀ ਕੋਈ ਗ਼ਲਤ ਭਾਵਨਾ ਨਹੀਂ ਹੈ। 

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?
 


Harnek Seechewal

Content Editor

Related News