ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਨਿਆਇਕ ਹਿਰਾਸਤ 'ਚ ਕੀਤਾ ਗਿਆ ਵਾਧਾ (ਵੀਡੀਓ)
Saturday, Oct 18, 2025 - 05:17 PM (IST)

ਮੋਹਾਲੀ (ਵੈੱਬ ਡੈਸਕ, ਜੱਸੀ) : ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਮਜੀਠੀਆ ਦੀ ਦੀਵਾਲੀ ਜੇਲ੍ਹ 'ਚ ਹੀ ਲੰਘੇਗੀ ਕਿਉਂਕਿ ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।
ਬਿਕਰਮ ਮਜੀਠੀਆ ਦੀ ਵੀਡੀਓ ਕਾਨਫਰੰਸਿਗ ਰਾਹੀਂ ਅਦਾਲਤ 'ਚ ਪੇਸ਼ੀ ਹੋਈ। ਇਸ ਦੌਰਾਨ ਅਦਾਲਤ ਵਲੋਂ ਉਨ੍ਹਾਂ ਦੀ ਨਿਆਇਕ ਹਿਰਾਸਤ 'ਚ ਵਾਧਾ ਕਰ ਦਿੱਤਾ ਗਿਆ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8