ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡਾ ਝਟਕਾ, ਨਿਆਇਕ ਹਿਰਾਸਤ ਨੂੰ ਲੈ ਕੇ ਆਇਆ ਆਹ ਫ਼ੈਸਲਾ
Saturday, Sep 20, 2025 - 06:58 PM (IST)

ਮੋਹਾਲੀ (ਵੈੱਬ ਡੈਸਕ, ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ 'ਚ ਅੱਜ ਪੇਸ਼ੀ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਬਿਕਰਮ ਮਜੀਠੀਆ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤੀ ਵੱਡੀ ਰਾਹਤ, 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ...
ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਵਾਧਾ ਕਰਦਿਆਂ 4 ਅਕਤੂਬਰ ਨੂੰ ਮੁੜ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਵੱਲੋਂ ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਫਿਜ਼ੀਕਲ ਤੌਰ 'ਤੇ ਚਾਰਜਸ਼ੀਟ ਦੀ ਕਾਪੀ ਦੇਣ ਸਬੰਧੀ ਦਾਇਰ ਕੀਤੀ ਅਰਜ਼ੀ ਦਾ ਨਿਪਟਾਰਾ ਕਰ ਦਿੱਤਾ ਗਿਆ।
ਅੱਜ ਮਜੀਠੀਆ ਦੇ ਵਕੀਲਾਂ ਨੂੰ ਫਿਜ਼ੀਕਲ ਤੌਰ 'ਤੇ ਚਾਰਜਸ਼ੀਟ ਦੀਆਂ ਕਾਪੀਆਂ ਸੌਂਪ ਦਿੱਤੀਆਂ ਗਈਆਂ ਹਨ। ਚਾਰਜਸ਼ੀਟ ਦੀਆਂ ਕਾਪੀਆਂ ਦੀ ਗਿਣਤੀ 40 ਹਜ਼ਾਰ ਦੇ ਕਰੀਬ ਦੱਸੀ ਜਾ ਰਹੀ ਹੈ,ਜਿਨ੍ਹਾਂ ਨੂੰ ਲੈ ਜਾਣ ਲਈ ਮਜੀਠੀਆ ਦੇ ਵਕੀਲਾਂ ਵੱਲੋਂ ਇੱਕ ਇਨੋਵਾ ਗੱਡੀ ਲਿਆਂਦੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8