ਮਜੀਠੀਆ ਨੂੰ ਅੱਜ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਦੇ ਹੁਕਮ, ਇਕ ਦਿਨ ਦੀ ਮਿਲੀ ਸੀ ਛੋਟ

Tuesday, Feb 24, 2026 - 10:19 AM (IST)

ਮਜੀਠੀਆ ਨੂੰ ਅੱਜ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਦੇ ਹੁਕਮ, ਇਕ ਦਿਨ ਦੀ ਮਿਲੀ ਸੀ ਛੋਟ

ਚੰਡੀਗੜ੍ਹ (ਪ੍ਰੀਕਸ਼ਿਤ) : ਸਰਕਾਰੀ ਕੰਮ 'ਚ ਰੁਕਾਵਟ ਪਾਉਣ, ਹੁਕਮਾਂ ਦੀ ਉਲੰਘਣਾ ਕਰਨ ਅਤੇ ਸਰਕਾਰੀ ਕਰਮਚਾਰੀ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੇ 5 ਸਾਲ ਪੁਰਾਣੇ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੋਮਵਾਰ ਨੂੰ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਤੋਂ ਇਕ ਦਿਨ ਦੀ ਛੋਟ ਮਿਲੀ ਸੀ। ਹੁਣ ਉਨ੍ਹਾਂ ਨੂੰ ਮੰਗਲਵਾਰ ਨੂੰ ਸੀ. ਜੇ. ਐੱਮ. ਅਦਾਲਤ 'ਚ ਹੋਰ ਮੁਲਜ਼ਮਾਂ ਨਾਲ ਪੇਸ਼ ਹੋਣਾ ਪਵੇਗਾ। ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਠੱਪ! ਬਾਰ ਐਸੋਸੀਏਸ਼ਨ ਨੇ ਦਿੱਤੀ ਸਖ਼ਤ ਚਿਤਾਵਨੀ

ਬਚਾਅ ਧਿਰ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਮਜੀਠੀਆ ਵੱਲੋਂ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਇਰ ਕੀਤੀ ਸੀ। ਅਰਜ਼ੀ 'ਚ ਕਿਹਾ ਗਿਆ ਹੈ ਕਿ ਇਸ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਰੱਦ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਇਕ ਜਾਂ ਦੋ ਦਿਨਾਂ ’ਚ ਸੂਚੀਬੱਧ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਘਰ 'ਤੇ ਬੁਲਡੋਜ਼ਰ ਚੱਲਣ ਮਗਰੋਂ ਖਹਿਰਾ ਦਾ ਪਹਿਲਾ ਬਿਆਨ, ਪੰਜਾਬ ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ (ਵੀਡੀਓ)

ਇਸ ਤੋਂ ਇਲਾਵਾ ਮਜੀਠੀਆ ਨੇ ਪਾਰਟੀ ਦੀ ਮਹੱਤਵਪੂਰਨ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਜਾਣਾ ਸੀ, ਜਿੱਥੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਦੂਰ-ਦੁਰਾਡੇ ਦੇ ਪਿੰਡਾਂ ਦੇ ਵਰਕਰਾਂ ਦੇ ਆਉਣ ਦੀ ਉਮੀਦ ਹੈ। ਅਰਜ਼ੀ ਵਿਚ ਉਨ੍ਹਾਂ ਦੀ ਮੌਜੂਦਗੀ ਨੂੰ ਜ਼ਰੂਰੀ ਦੱਸਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News