ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਕੀਤਾ ਦੁਖ ਸਾਂਝਾ

Thursday, Feb 26, 2026 - 06:56 PM (IST)

ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਕੀਤਾ ਦੁਖ ਸਾਂਝਾ

ਗੁਰਦਾਸਪੁਰ: ਬਿਕਰਮ ਸਿੰਘ ਮਜੀਠੀਆ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਆਦੀਆਂ ਚੈੱਕ ਪੋਸਟ ‘ਤੇ ਸ਼ਹੀਦ ਹੋਏ ਏਐਸਆਈ ਗੁਰਨਾਮ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸ਼ਹੀਦ ਪੁਲਸ ਕਰਮਚਾਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ, ਜਿਸ ਦੀਆਂ ਤਸਵੀਰਾਂ ਬਿਕਰਮ ਸਿੰਘ ਮਜੀਠੀਆ ਨੇ ਟਵੀਟਰ 'ਤੇ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੇ ਅਕਸ ਨੂੰ ਖਰਾਬ ਕਰਨ ਵਾਲਿਆਂ ਨੂੰ ਬਚਾਅ ਰਹੀ ਕਾਂਗਰਸ : ਚੁੱਘ

ਮਜੀਠੀਆ ਨੇ ਟਵੀਟ 'ਚ ਲਿਖਿਆ ਕਿ ਗੁਰੂ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨੀਂ ਲਾਉਣ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦੀ ਹਿੰਮਤ ਬਖਸ਼ਣ। ਉਨ੍ਹਾਂ ਕਿਹਾ ਇਸ ਘਟਨਾ ਦੀ ਸੀ. ਬੀ. ਆਈ. ਤੋਂ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਮੰਗ ਕਰਦਾ ਹਾਂ ਕਿਉਂਕਿ ਇਕ ਜਥੇਬੰਦੀ ਨੇ ਇਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਪਰਿਵਾਰ ਨੂੰ ਇਨਸਾਫ ਦੇਣ ਵਾਸਤੇ ਅਜਿਹੀ ਜਾਂਚ ਜ਼ਰੂਰੀ ਹੈ।

ਇਹ ਵੀ ਪੜ੍ਹੋ- ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News