ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ
Thursday, Dec 18, 2025 - 03:28 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਤੋਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੱਦ ਹੋ ਗਈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।
ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੁਸ਼ਟੀ ਕੀਤੀ ਕਿ ਹਾਈਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ’ਚ ਨਿਆਇਕ ਹਿਰਾਸਤ ’ਚ ਹਨ।
