ਮੋਹਾਲੀ ਅਦਾਲਤ 'ਚ ਮਜੀਠੀਆ ਦੀ ਪੇਸ਼ੀ, ਹੁਣ ਜਾਣਗੇ ਜੇਲ੍ਹ, ਪੜ੍ਹੋ ਪੂਰੀ UPDATE (ਵੀਡੀਓ)

Sunday, Jul 06, 2025 - 12:09 PM (IST)

ਮੋਹਾਲੀ ਅਦਾਲਤ 'ਚ ਮਜੀਠੀਆ ਦੀ ਪੇਸ਼ੀ, ਹੁਣ ਜਾਣਗੇ ਜੇਲ੍ਹ, ਪੜ੍ਹੋ ਪੂਰੀ UPDATE (ਵੀਡੀਓ)

ਮੋਹਾਲੀ (ਜੱਸੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਜੀਠੀਆ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਨਿਊ ਨਾਭਾ ਜੇਲ੍ਹ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਹੈ। ਵਿਜੀਲੈਂਸ ਵਲੋਂ ਇਸ ਤੋਂ ਪਹਿਲਾਂ ਮਜੀਠੀਆ ਦਾ 2 ਵਾਰ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ, ਜਿਸ 'ਚ ਦੱਸਿਆ ਗਿਆ ਸੀ ਕਿ ਮਜੀਠੀਆ ਦੀ ਜਾਇਦਾਦ ਦਾ ਸ਼ਿਮਲਾ, ਦਿੱਲੀ, ਸਰਾਇਆ ਕੰਪਨੀ ਨਾਲ ਸਬੰਧ ਹੈ। ਸਰਕਾਰੀ ਵਕੀਲਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਲੋੜ ਪਈ ਤਾਂ ਮਜੀਠੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE

ਮਜੀਠੀਆ ਦੀ ਪੇਸ਼ੀ ਮੌਕੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।

 
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News