ਮਜੀਠੀਆ ਦਾ ਵੱਡਾ ਖੁਲਾਸਾ, ਸਾਬਕਾ CM ਚੰਨੀ ਨੇ ਪੰਜਾਬ ਪੁਲਸ 'ਚ ਭਰਤੀ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ

Friday, Aug 04, 2023 - 06:40 PM (IST)

ਮਜੀਠੀਆ ਦਾ ਵੱਡਾ ਖੁਲਾਸਾ, ਸਾਬਕਾ CM ਚੰਨੀ ਨੇ ਪੰਜਾਬ ਪੁਲਸ 'ਚ ਭਰਤੀ ਕਰਨ ਦੇ ਨਾਂ 'ਤੇ ਮਾਰੀ 45 ਲੱਖ ਦੀ ਠੱਗੀ

ਚੰਡੀਗੜ੍ਹ (ਬਿਊਰੋ) : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐੱਸ ਸੀ ਭਾਈਚਾਰੇ ਦੇ ਸਾਬਕਾ ਫੌਜੀਆਂ ਤੇ 2 ਹੋਰਨਾਂ ਨੂੰ ਪੰਜਾਬ ਪੁਲਸ 'ਚ ਭਰਤੀ ਕਰਵਾਉਣ ਦੇ ਨਾਂ ’ਤੇ ਮਾਰੀ 45 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ ਕੀਤਾ ਜਾਵੇ।

ਇੱਥੇ ਸਾਬਕਾ ਫੌਜੀਆਂ ਜਿਨ੍ਹਾਂ ਨੇ ਪੰਜਾਬ ਪੁਲਸ ’ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਦਾ ਨਾਂ ਐੱਫ ਆਈ ਆਰ 'ਚ ਸ਼ਾਮਲ ਨਾ ਕਰਨ ਦੇ ਦੋਸ਼ ਲਗਾਏ, ਦੇ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨਾਲ ਅੰਦਰਖਾਤੇ ਸਮਝੌਤਾ ਹੋ ਗਿਆ ਹੈ ਤੇ ਇਸੇ ਕਾਰਨ ਪੁਲਸ ਵੱਲੋਂ ਇਸ ਕੇਸ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਮੋਟੀ ਰਕਮ ਵਸੂਲ ਕੇ ਕੀਤਾ ਜਾਂਦਾ ਸੀ ਗੈਰ-ਕਾਨੂੰਨੀ ਗਰਭਪਾਤ, ਪੁਲਸ ਦੇ ਸ਼ਿਕੰਜੇ 'ਚ ਇੰਝ ਫਸੀ ਮਹਿਲਾ ਡਾਕਟਰ

ਕੇਸ ਦੇ ਵੇਰਵੇ ਸਾਂਝੇ ਕਰਦਿਆਂ ਮਜੀਠੀਆ ਨੇ ਕਿਹਾ ਕਿ 4 ਸਾਬਕਾ ਫੌਜੀਆਂ ਨੇ ਚੰਨੀ ਦੇ ਕਰੀਬੀ ਦਲਜੀਤ ਸਿੰਘ ਕੋਲ ਪਹੁੰਚ ਕੀਤੀ, ਜਿਸ ਨੇ ਵਾਅਦਾ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਪੁਲਸ ਵਿਚ ਸਬ-ਇੰਸਪੈਕਟਰ ਭਰਤੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 2 ਹੋਰਨਾਂ ਜਿਨ੍ਹਾਂ ਨੇ ਦਲਜੀਤ ਨੂੰ ਮੋਟੀਆਂ ਰਕਮਾਂ ਦਿੱਤੀਆਂ, ਨੂੰ ਪੰਜਾਬ ਪੁਲਸ 'ਚ ਨੌਕਰੀਆਂ ਦਾ ਵਾਅਦਾ ਕੀਤਾ ਗਿਆ।

ਇਕ ਸਾਬਕਾ ਫੌਜੀ ਗੁਰਦਿਆਲ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਦਲਜੀਤ ਸਿੰਘ ਦੇ ਨਾਲ ਸਾਬਕਾ ਸੀਐੱਮ ਚੰਨੀ ਨੂੰ ਮਿਲੇ ਸਨ ਤੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਪੰਜਾਬ ਪੁਲਸ ਵਿਚ ਸਬ-ਇੰਸਪੈਕਟਰ ਵਜੋਂ ਭਰਤੀ ਕੀਤਾ ਜਾਵੇ। ਗੁਰਮੇਲ ਸਿੰਘ, ਸਾਬਕਾ ਫੌਜੀ ਦਰਸ਼ਨ ਸਿੰਘ ਤੇ ਧਰਮਿੰਦਰ ਸਿੰਘ ਨੇ ਲੱਖਾਂ ਰੁਪਏ ਅਦਾ ਕੀਤੇ। 2 ਹੋਰਨਾਂ ਨਵਦੀਪ ਸਿੰਘ ਤੇ ਬਚਿੱਤਰ ਸਿੰਘ ਨੇ ਵੀ ਲੱਖਾਂ ਰੁਪਏ ਅਦਾ ਕੀਤੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਚੰਨੀ ਦੇ ਕਰੀਬੀ ਰੋਬਿਨ ਨੇ ਉਨ੍ਹਾਂ ਤੋਂ ਪੈਸੇ ਇਕੱਤਰ ਕੀਤੇ, ਉਸ ਦਾ ਵੀਡੀਓਗ੍ਰਾਫਿਕ ਸਬੂਤ ਵੀ ਮੌਜੂਦ ਹੈ, ਜਦੋਂ ਕੁਝ ਵੀ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ ਤੇ ਉਨ੍ਹਾਂ ਅੰਮ੍ਰਿਤਸਰ ਦਿਹਾਤੀ ਪੁਲਸ ਕੋਲ ਪਹੁੰਚ ਕੀਤੀ ਪਰ ਉਸ ਨੇ ਮਾਮਲੇ 'ਚ ਕੇਸ ਦਰਜ ਕਰਨ ਤੋਂ ਨਾਂਹ ਕਰ ਦਿੱਤੀ।

ਇਹ ਵੀ ਪੜ੍ਹੋ : ਪੁਲਸ ਪ੍ਰਸ਼ਾਸਨ 'ਚ ਫੇਰਬਦਲ, ACP ਤੇ DSPs ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ

ਗੁਰਦਿਆਲ ਸਿੰਘ ਨੇ ਦੱਸਿਆ ਕਿ ਅਖੀਰ 'ਚ ਦਲਜੀਤ ਸਿੰਘ ਖ਼ਿਲਾਫ਼ ਕੇਸ ਉਦੋਂ ਦਰਜ ਕੀਤਾ ਗਿਆ, ਜਦੋਂ ਬੀਕੇਯੂ ਉਗਰਾਹਾਂ ਗਰੁੱਪ ਨੇ ਸਾਡੀਆਂ ਮੰਗਾਂ ਦੇ ਹੱਕ ਵਿਚ ਧਰਨਾ ਦਿੱਤਾ ਪਰ ਅਜੇ ਵੀ ਸਾਬਕਾ ਮੁੱਖ ਮੰਤਰੀ ਦਾ ਨਾਂ ਐੱਫ ਆਈ ਆਰ ਵਿਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਚੰਨੀ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਰਾਜਪਾਲ ਕੋਲ ਪਹੁੰਚ ਕਰਕੇ ਕੇਸ 'ਚ ਕਾਰਵਾਈ ਦੀ ਮੰਗ ਕਰੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News