ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਪਹੁੰਚੀ ਠੇਸ : ਮਜੀਠੀਆ

Saturday, Mar 08, 2025 - 08:09 PM (IST)

ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਪਹੁੰਚੀ ਠੇਸ : ਮਜੀਠੀਆ

ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 

ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ 'ਤੇ ਅਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ, ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਇਸ ਤੋਂ ਇਲਾਵਾ ਲਖਬੀਰ ਸਿੰਘ ਲੋਧੀਨੰਗਲ, ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜ਼ੋਧ ਸਿੰਘ ਸਮਰਾ, ਹਲਕਾ ਇੰਚਾਰਜ ਅਜਨਾਲਾ, ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਮੁਕੇਰੀਆਂ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸਿਮਰਨਜੀਤ ਸਿੰਘ ਢਿੱਲੋਂ ਯੂਥ ਆਗੂ ਨੇ ਇਸ ਫ਼ੈਸਲੇ ਨੂੰ ਲੈ ਕੇ ਵਿਰੋਧ ਜਤਾਇਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ ਮਰਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਆਖਰੀ ਸਾਹ ਤੱਕ ਕਰਦੇ ਰਹਾਂਗੇ। ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਅਤੇ ਜੋ ਵੀ ਜਥੇਦਾਰ ਸਾਹਿਬਾਨ ਇਸ ਤਖਤ 'ਤੇ ਬਿਰਾਜਮਾਨ ਹਨ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਜੋ ਸਦਾ ਕਰਦੇ ਰਹਾਂਗੇ।


author

Rakesh

Content Editor

Related News