ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

Sunday, Mar 22, 2026 - 10:02 AM (IST)

ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਅੰਮ੍ਰਿਤਸਰ/ਚੰਡੀਗੜ੍ਹ : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ 'ਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਹੈ। ਇੱਥੇ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਨਾਲ ਡਾ. ਗਗਨਦੀਪ ਰੰਧਾਵਾ ਦੇ ਭਰਾ ਵੀ ਨਾਲ ਹਨ।

ਇਹ ਵੀ ਪੜ੍ਹੋ : ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP ਨੂੰ ਲਾ ਲਿਆ ਫੋਨ, ਕਿਹਾ-ਪਰਚਾ ਤਾਂ ਕੱਟਣਾ ਹੀ ਪਵੇਗਾ

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਹੈ ਕਿਉਂਕਿ ਜਿਹੜਾ ਪਰਚਾ ਤੁਰੰਤ ਦਰਜ ਹੋਣਾ ਚਾਹੀਦਾ ਸੀ, ਉਹ 24 ਘੰਟਿਆਂ ਬਾਅਦ ਦਰਜ ਕੀਤਾ ਗਿਆ। ਇਸ ਮਾਮਲੇ 'ਚ ਸਰਕਾਰ ਦੀ ਪਾਰਦਰਸ਼ਤਾ ਦਿਖਾਈ ਨਹੀਂ ਦੇ ਰਹੀ। ਮਜੀਠੀਆ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਜੋ ਫ਼ੈਸਲਾ ਹੋਇਆ ਹੈ, ਉਸ ਮੁਤਾਬਕ ਇਹ ਫ਼ੈਸਲਾ ਲਿਆ ਗਿਆ ਹੈ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸਭ ਦਾ ਇਹੀ ਕਹਿਣਾ ਹੈ ਕਿ ਲਾਲਜੀਤ ਭੁੱਲਰ ਦੀ ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ ਹੋ ਰਹੀ।

ਇਹ ਵੀ ਪੜ੍ਹੋ : ਡਾ. ਗਗਨ ਰੰਧਾਵਾ ਨੂੰ ਭਾਰੀ ਦਬਾਅ ਹੇਠ ਆਪਣੀ ਜਾਨ ਗੁਆਉਣੀ ਪਈ : ਰਾਜਾ ਵੜਿੰਗ

ਸਰਕਾਰ ਲਾਲਜੀਤ ਭੁੱਲਰ ਨੂੰ ਕਲੀਨ ਚਿੱਟ ਦੇਣਾ ਚਾਹੁੰਦੀ ਹੈ ਪਰ ਜਦੋਂ ਤੱਕ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ, ਸਾਡਾ ਧਰਨਾ ਜਾਰੀ ਹੈ ਅਤੇ ਅਸੀਂ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਹਨ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਇਸ ਧਰਨੇ 'ਚ ਪੁੱਜਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News