ਡਾ. ਗੁਰਪ੍ਰੀਤ ਵਾਂਡਰ ਵੱਲੋਂ VC ਦੇ ਅਹੁਦੇ ਦੀ ਉਮੀਦਵਾਰੀ ਵਾਪਸ ਲੈਣ 'ਤੇ ਮਜੀਠੀਆ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
Thursday, Oct 13, 2022 - 03:35 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚੈਂਸਲਰ ਵਜੋਂ ਨਿਯੁਕਤ ਕੀਤੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਜਿਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਇਸ ਸੰਬੰਧੀ ਬੋਲਦਿਆਂ ਪੰਜਾਬ ਸਰਕਾਰ ਨੂੰ ਡਾ. ਗੁਰਪ੍ਰੀਤ ਵਾਂਡਰ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਤਿਉਹਾਰਾਂ ਮੌਕੇ ਭਾਰਤੀ ਰੇਲਵੇ ਵੱਲੋਂ ਯਾਤਰੀਆਂ ਨੂੰ 'ਸਪੈਸ਼ਲ ਟਰੇਨਾਂ' ਦਾ ਵਿਸ਼ੇਸ਼ ਤੋਹਫ਼ਾ, ਜਾਣੋ ਵੇਰਵਾ
ਮਜੀਠੀਆ ਨੇ ਟਵੀਟ ਕਰਦਿਆਂ ਲਿਖਿਆ ਕਿ ਇੱਕ ਉੱਘੇ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਰਡਰ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਸ਼ਰਮਿੰਦਾ ਹੋਣਾ ਪਿਆ , ਜਿਸ ਕਾਰਨ ਉਨ੍ਹਾਂ ਨੇ ਮਜ਼ਬੂਰ ਹੋ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਸਾਇੰਸਜ਼, ਫਰੀਦਕੋਟ ਲਈ ਵੀ. ਸੀ. ਦੇ ਅਹੁਦੇ ਲਈ ਆਪਣੀ ਉਮੀਦਵਾਰੀ ਵਾਪਸ ਲੈ ਲਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਨਿਯੁਕਤੀ ਪ੍ਰਕਿਰਿਆ ਦਾ ਕੁਪ੍ਰਬੰਧ ਕੀਤਾ ਹੈ। ਅਜਿਹੇ ਹਾਲਾਤ 'ਚ ਪੰਜਾਬ ਸਰਕਾਰ ਨੂੰ ਡਾ. ਗੁਰਪ੍ਰੀਤ ਵਾਂਡਰ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਤਜਿੰਦਰ ਬੱਗਾ ਦੇ ਮਾਮਲੇ 'ਚ ਰਾਜਾ ਵੜਿੰਗ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਕਹਿ ਦਿੱਤੀ ਵੱਡੀ ਗੱਲ
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵੀ. ਸੀ. ਦੇ ਅਹੁਦੇ ਲਈ ਨਿਯੁਕਤ ਕੀਤੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਨਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ। ਉਨ੍ਹਾਂ ਨੇ ਇਹ ਕਹਿੰਦੇ ਹੋਏ ਫਾਇਲ ਵਾਪਸ ਮੋੜ ਦਿੱਤੀ ਸੀ ਕਿ ਸਰਚ ਕਮੇਟੀ ਵੱਲੋਂ ਸ਼ਾਰਟ ਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ। ਦੱਸ ਦੇਈਏ ਕਿ ਯੂਨੀਵਰਸਿਟੀ ਦੇ ਸਾਬਕਾ ਵੀ. ਸੀ. ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਵਿਵਾਦ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਵੱਲੋਂ ਮਨਜ਼ੂਰੀ ਨਾਂ ਦੇਣ 'ਤੇ ਜਿੱਥੇ ਮੁੱਖ ਮੰਤਰੀ ਅਤੇ ਰਾਜਪਾਲ 'ਚ ਤਕਰਾਰ ਵਧ ਗਿਆ ਸੀ, ਉੱਥੇ ਹੀ ਹੁਣ ਡਾ. ਗੁਰਪ੍ਰੀਤ ਵਾਂਡਰ ਵੱਲੋਂ ਉਮੀਦਵਾਰੀ ਵਾਪਸ ਲੈਣ 'ਤੇ ਵੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।