ਵਿਧਾਨ ਸਭਾ ਘੇਰਨ ਜਾ ਰਹੇ ਸੁਖਬੀਰ-ਮਜੀਠੀਆ ਹਿਰਾਸਤ 'ਚ, ਰਿਹਾਅ (ਵੀਡੀਓ)
Tuesday, Mar 20, 2018 - 04:25 PM (IST)
ਚੰਡੀਗੜ੍ਹ (ਰਮਨਦੀਪ ਸੋਢੀ) : ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਸੀ, ਜਿਸ ਦੇ ਕੁਝ ਦੇਰ ਬਾਅਦ ਹੀ ਸੁਖਬੀਰ ਸਿੰਘ ਬਾਦਲ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ ਸਮੇਤ 50 ਦੇ ਕਰੀਬ ਅਕਾਲੀ ਆਗੂਆਂ ਨੂੰ ਵੀ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਵਰਕਰਾਂ ਨੇ ਪੁਲਸ 'ਤੇ ਪੱਥਰ ਵਰ੍ਹਾਏ ਸਨ, ਜਿਸ ਕਾਰਨ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ ਸੀ।