ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ ''ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ

Wednesday, Sep 30, 2026 - 11:31 AM (IST)

ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ ''ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਦੇ ਬਹੁ-ਚਰਚਿਤ 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ 'ਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ 5 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸੇ ਤਾਰੀਖ਼ ਨੂੰ ਇਸ ਮਾਮਲੇ ਨਾਲ ਜੁੜੇ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਲਈ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਾਂਚ ਦੌਰਾਨ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਸਵਾਲ ਕੀਤੇ ਜਾ ਸਕਦੇ ਹਨ। ਇਸ 6,000 ਕਰੋੜ ਦੇ ਡਰੱਗ ਮਾਮਲੇ ਨੂੰ ਲੈ ਕੇ ਮਜੀਠੀਆ ਤੋਂ ਪਹਿਲਾਂ ਵੀ ਪੁੱਛਗਿੱਛ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ ਡਿਊਟੀ

ਇਹ ਮਾਮਲਾ ਪੰਜਾਬ ਦੇ ਸਭ ਤੋਂ ਚਰਚਿਤ ਡਰੱਗ ਮਾਮਲਿਆਂ 'ਚੋਂ ਇਕ ਰਿਹਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਸਾਬਕਾ ਡੀ. ਐੱਸ. ਪੀ. ਜਗਦੀਸ਼ ਭੋਲਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ 2013 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਉਸ ਦੇ ਬਿਆਨਾਂ ਦੇ ਆਧਾਰ 'ਤੇ ਮਜੀਠੀਆ ਤੋਂ ਵੀ ਪੁੱਛਗਿੱਛ ਹੋਈ ਸੀ। ਮਜੀਠੀਆ ਨੂੰ ਇਸ ਮਾਮਲੇ 'ਚ 2021 'ਚ ਨਾਮਜ਼ਦ ਕੀਤਾ ਗਿਆ ਸੀ। ਜਗਦੀਸ਼ ਭੋਲਾ ਇਸ ਪੂਰੇ ਮਾਮਲੇ 'ਚ ਇਕ ਪ੍ਰਮੁੱਖ ਨਾਂ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ ਧਮਕੀ, ਵਧਾਈ ਗਈ ਸੁਰੱਖਿਆ

ਉਸ ਨੂੰ ਮਨੀ ਲਾਂਡਰਿੰਗ ਨਾਲ ਸਬੰਧਿਤ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ ਇਸ ਕੇਸ 'ਚ 16 ਹੋਰ ਮੁਲਜ਼ਮਾਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ। ਹੁਣ ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਤੋਂ ਬਾਅਦ ਇਸ ਪੁਰਾਣੇ ਮਾਮਲੇ ਦੀ ਜਾਂਚ ਇੱਕ ਵਾਰ ਫਿਰ ਚਰਚਾ 'ਚ ਆ ਗਈ ਹੈ। ਪੁੱਛਗਿੱਛ ਤੋਂ ਬਾਅਦ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


 


author

Babita

Content Editor

Related News