ਨਵਜੋਤ ਸਿੱਧੂ ਦੇ ਗਲ਼ੇ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਕੀਤਾ ਟਵੀਟ, ਕਹੀ ਇਹ ਗੱਲ
Friday, Jun 02, 2023 - 10:10 PM (IST)
ਚੰਡੀਗੜ੍ਹ/ਅੰਮ੍ਰਿਤਸਰ : ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੋਵਾਂ ਦੀ ਇਹ ਜੱਫੀ ਕਾਫੀ ਚਰਚਾ 'ਚ ਰਹੀ, ਜਿਸ ਤੋਂ ਬਾਅਦ ਇਹ ਕਿਹਾ ਜਾਣ ਲੱਗਾ ਕਿ ਦੋਵਾਂ 'ਚ ਹੁਣ ਨਜ਼ਦੀਕੀਆਂ ਵਧਣ ਲੱਗੀਆਂ ਹਨ। ਸਿੱਧੂ ਨੇ ਕਿਹਾ ਸੀ ਕਿ ਮਜੀਠੀਆ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ।
ਇਹ ਵੀ ਪੜ੍ਹੋ : PM ਮੋਦੀ 22 ਜੂਨ ਨੂੰ ਅਮਰੀਕੀ ਸੰਸਦ ਨੂੰ ਕਰਨਗੇ ਸੰਬੋਧਨ, ਰਾਸ਼ਟਰਪਤੀ ਜੋਅ ਬਾਈਡੇਨ ਦੇ ਸੱਦੇ 'ਤੇ ਜਾਣਗੇ USA
ਹੁਣ ਮਜੀਠੀਆ ਨੇ ਇਕ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ''ਡਾ. ਨਵਜੋਤ ਕੌਰ ਸਿੱਧੂ ਜੀ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿੱਚ ਤਾਕਤ ਦਾ ਥੰਮ੍ਹ ਹੈ। ਸਾਡੀਆਂ ਪ੍ਰਾਰਥਨਾਵਾਂ ਹਮੇਸ਼ਾ ਉਨ੍ਹਾਂ ਦੇ ਅਤੇ ਪਰਿਵਾਰ ਦੇ ਨਾਲ ਹਨ।"
ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਜੱਫੀ ਪਾਉਣ ਤੋਂ ਬਾਅਦ ਸਿੱਧੂ ਨੇ ਮਜ਼ਾਕੀਆ ਲਹਿਜ਼ੇ 'ਚ ਕਿਹਾ ਸੀ ਕਿ ਜੱਫੀ ਪਾਈ ਹੈ, ਪੱਪੀ ਨਹੀਂ ਲਾਈ। ਸਿੱਧੂ ਨੇ ਕਿਹਾ ਸੀ ਕਿ ਮਜੀਠੀਆ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ, ਜੋ ਭਵਿੱਖ ਵਿੱਚ ਵੀ ਰਹਿਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।