ਡਰੱਗ ਮਨੀ ਮਾਮਲੇ ''ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਕਾਰਵਾਈ ਕੀਤੀ ਤੇਜ਼
Sunday, Jun 29, 2025 - 06:31 PM (IST)

ਚੰਡੀਗੜ੍ਹ : ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ ਤੇ ਕਈ ਹੋਰ ਟਿਕਾਣਿਆਂ ਦੀ ਜਾਂਚ ਦੀ ਤਿਆਰੀ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਮਜੀਠੀਆ ਨੂੰ ਜਾਂਚ ਲਈ ਪੰਜਾਬ ਅਤੇ ਹਿਮਾਚਲ ਦੇ ਕਈ ਸਥਾਨਾਂ 'ਤੇ ਲਿਜਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਕਈ ਗਵਾਹਾਂ ਦੇ ਬਿਆਨਾਂ ਤੋਂ ਪ੍ਰਾਪਤ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਜਾਂਚ ਅੱਗੇ ਵਧ ਰਹੀ ਹੈ। ਕੇਸ ਵਿੱਚ ਮਿਲੀ ਨਵੀਂ ਜਾਣਕਾਰੀ ਦੇ ਆਧਾਰ 'ਤੇ, ਵਿਕਰਮ ਮਜੀਠੀਆ ਨੂੰ ਤਸਦੀਕ ਲਈ ਵੱਖ-ਵੱਖ ਸਥਾਨਾਂ 'ਤੇ ਲਿਜਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e