ਵੱਡਾ ਹਾਦਸਾ: ਤੇਜ਼ ਰਫ਼ਤਾਰ ਕਾਰ ਦੇ ਸਾਈਨ ਬੋਰਡ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਤ
Monday, Jun 30, 2025 - 02:56 AM (IST)

ਫਗਵਾੜਾ (ਜਲੋਟਾ) : ਫਗਵਾੜਾ ਵਿੱਚ ਕੌਮੀ ਰਾਜਮਾਰਗ ਨੰਬਰ-1 'ਤੇ ਪਿੰਡ ਚਹੇੜੂ ਦੇ ਲਾਗੇ ਇੱਕ ਤੇਜ਼ ਰਫਤਾਰ ਕਾਰ ਦੀ ਸੜਕ ਦੇ ਕੰਢੇ ਲੱਗੇ ਸਾਈਨ ਬੋਰਡ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਹਾਦਸੇ 'ਚ ਮਾਰੇ ਗਏ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਿਤੇਸ਼ ਸੈਣੀ ਪੁੱਤਰ ਜਰਨੈਲ ਸਿੰਘ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਅਤੇ ਰੋਬਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਕਾਹਨੂੰਵਾਨ (ਗੁਰਦਾਸਪੁਰ) ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ ਪਰ...
ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ, ਜਿੱਥੇ ਖਬਰ ਲਿਖੇ ਜਾਣ ਤੱਕ ਸਰਕਾਰੀ ਡਾਕਟਰਾਂ ਦੀ ਟੀਮ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਕੇ ਲਾਸ਼ਾਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪੁਲਸ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8