ਪੰਜਾਬ: ਸਟੀਲ ਫੈਕਟਰੀ ''ਚ ਵੱਡਾ ਹਾਦਸਾ! ਸਿਰ ''ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ

Sunday, Oct 11, 2026 - 07:54 PM (IST)

ਪੰਜਾਬ: ਸਟੀਲ ਫੈਕਟਰੀ ''ਚ ਵੱਡਾ ਹਾਦਸਾ! ਸਿਰ ''ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ

ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਦੀ ਇਕ ਸਟੀਲ ਫੈਕਟਰੀ 'ਚ ਕੰਮ ਦੌਰਾਨ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਦਨਾਕ ਹਾਦਸੇ 'ਚ ਇਕ ਵਰਕਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰ ਯਾਦਵ (35) ਵਜੋਂ ਹੋਈ ਹੈ, ਜੋ ਮੂਲ ਰੂਪ 'ਚ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਪਿਛਲੇ 3 ਸਾਲਾਂ ਤੋਂ ਇਸ ਫੈਕਟਰੀ 'ਚ ਮਜ਼ਦੂਰੀ ਕਰ ਰਿਹਾ ਸੀ। ਮਿਲੀ ਜਾਣਕਾਰੀ ਮੁਕਾਬਕ ਫੈਕਟਰੀ ਵਿਚ ਕੰਮ ਕਰਦੇ ਸਮੇਂ ਅਚਾਨਕ ਲੋਹੇ ਦਾ ਇਕ ਭਾਰੀ ਟੁਕੜਾ ਅਮਰ ਯਾਦਵ ਦੇ ਸਿਰ 'ਤੇ ਲੱਗ ਗਿਆ। ਸਿਰ 'ਤੇ ਗੰਭੀਰ ਸੱਟ ਲੱਗਣ ਅਤੇ ਜ਼ਿਆਦਾ ਖ਼ੂਨ ਵਹਿਣ ਕਾਰਨ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਮ੍ਰਿਤਕ ਦੇ ਚਚੇਰੇ ਭਰਾ ਰਾਮ ਦੇਸ਼ ਯਾਦਵ ਅਨੁਸਾਰ ਅਮਰ ਹੀ ਆਪਣੇ ਪਰਿਵਾਰ ਦਾ ਇਕੱਲਾ ਸਹਾਰਾ ਸੀ। ਉਸ ਦੇ ਚਾਰ ਛੋਟੇ ਬੱਚੇ ਹਨ। ਪਰਿਵਾਰ ਨੇ ਹਾਲ ਹੀ 'ਚ ਆਪਣੀ ਇਕ ਧੀ ਦਾ ਵਿਆਹ ਤੈਅ ਕੀਤਾ ਸੀ ਪਰ ਇਸ ਅਚਾਨਕ ਵਾਪਰੇ ਹਾਦਸੇ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ 'ਚ ਬਦਲ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਫੈਕਟਰੀ ਪ੍ਰਬੰਧਕਾਂ ਅਤੇ ਮਾਲਕਾਂ 'ਤੇ ਸੁਰੱਖਿਆ ਮਾਪਦੰਡਾਂ ਅਤੇ ਉਪਕਰਨਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਮਜ਼ਦੂਰਾਂ ਨੂੰ ਪੂਰੇ ਸੁਰੱਖਿਆ ਉਪਕਰਨ ਅਤੇ ਸੁਰੱਖਿਅਤ ਮਾਹੌਲ ਦਿੱਤਾ ਗਿਆ ਹੁੰਦਾ ਤਾਂ ਇਹ ਹਾਦਸਾ ਟਲ ਸਕਦਾ ਸੀ। ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਸ਼ਪੱਖ ਜਾਂਚ ਕੀਤੀ ਜਾਵੇ ਅਤੇ ਜ਼ਿੰਮੇਵਾਰ ਫੈਕਟਰੀ ਮਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ।

ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

ਸੂਚਨਾ ਮਿਲਦੇ ਹੀ ਸਥਾਨਕ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News