ਗੀਜ਼ਰ ਦੀ ਗੈਸ ਚੜ੍ਹਨ ਕਾਰਨ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਇਕੌਲਤੇ ਪੁੱਤ ਦੀ ਹੋਈ ਮੌਤ
Wednesday, Dec 11, 2024 - 07:26 PM (IST)
ਸ਼ਾਹਕੋਟ- ਸ਼ਾਹਕੋਟ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਮੰਗਲਵਾਰ ਸ਼ਾਮ ਨੂੰ ਘਰ 'ਚ ਨਹਾਉਂਦੇ ਸਮੇਂ ਅਚਾਨਕ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਤਿਨ ਕੁਮਾਰ ਚੋਪੜਾ (24) ਪੁੱਤਰ ਨਿਰਦੋਸ਼ ਕੁਮਾਰ ਚੋਪੜਾ ਵਾਸੀ ਚੋਪੜਾ ਡੇਅਰੀ ਵਾਲੇ ਨੇੜੇ ਪਬਲਿਕ ਸਕੂਲ ਸ਼ਾਹਕੋਟ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਫਗਵਾੜਾ ਨਿਗਮ ਚੋਣਾਂ ਲਈ 'ਆਪ' ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
ਜਾਣਕਾਰੀ ਮੁਤਾਬਕ ਨੌਜਵਾਨ ਮੰਗਲਵਾਰ ਸ਼ਾਮ ਕਰੀਬ 4 ਵਜੇ ਘਰ 'ਚ ਇਕੱਲਾ ਸੀ। ਉਸ ਨੇ ਗੁਆਂਢ ਵਿਚ ਰਹਿੰਦੀ ਆਪਣੀ ਚਾਚੀ ਨੂੰ ਚਾਹ ਬਣਾਉਣ ਲਈ ਕਿਹਾ ਅਤੇ ਖ਼ੁਦ ਨਹਾਉਣ ਚਲਾ ਗਿਆ। ਜਦੋਂ ਜਤਿਨ ਕਾਫ਼ੀ ਦੇਰ ਤੱਕ ਬਾਥਰੂਮ ਵਿਚੋਂ ਬਾਹਰ ਨਹੀਂ ਆਇਆ ਤਾਂ ਉਸ ਦੀ ਚਾਚੀ ਉਸ ਨੂੰ ਚਾਹ ਪੀਣ ਲਈ ਬੁਲਾਉਣ ਗਈ ਪਰ ਕਈ ਵਾਰ ਫੋਨ ਕਰਨ ਦੇ ਬਾਵਜੂਦ ਉਸ ਨੇ ਬਾਥਰੂਮ ਦੇ ਅੰਦਰੋਂ ਕੋਈ ਜਵਾਬ ਨਹੀਂ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਕਤਲ, ਅੱਧ ਸੜੀ ਮਿਲੀ ਲਾਸ਼
ਇਸ ਦੌਰਾਨ ਉਸ ਦੀ ਚਾਚੀ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ ਅਤੇ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਵੇਖਿਆ। ਅੰਦਰ ਜਤਿਨ ਚੋਪੜਾ ਬਾਥਰੂਮ ਦੇ ਫਰਸ਼ 'ਤੇ ਬੇਹੋਸ਼ ਡਿੱਗਿਆ ਪਿਆ ਸੀ। ਪਰਿਵਾਰ ਵਾਲੇ ਉਸ ਨੂੰ ਸ਼ਾਹਕੋਟ ਅਤੇ ਨਕੋਦਰ ਸਥਿਤ ਹਸਪਤਾਲਾਂ ਵਿੱਚ ਲੈ ਗਏ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮੌਤ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਹੋਈ ਹੈ। ਨੌਜਵਾਨ ਦੀ ਮੌਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀਆਂ ਭੈਣਾਂ ਵਿਦੇਸ਼ ਰਹਿੰਦੀਆਂ ਹਨ। ਉਕਤ ਨੌਜਵਾਨ ਦਾ ਅੰਤਿਮ ਸੰਸਕਾਰ ਵੀਰਵਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਨਾਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ, ਪੁਲਸ ਨੇ ਕਿਹਾ- SGPC ਨਹੀਂ ਕਰ ਰਹੀ ਸਹਿਯੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8