ਲਗਾਤਾਰ ਪੈ ਰਹੇ ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਦਾਦੇ ਪੋਤੇ ਦੀ ਮੌਤ
Tuesday, Sep 21, 2021 - 05:12 PM (IST)
ਗੁਰੂ ਕਾ ਬਾਗ (ਰਾਕੇਸ਼ ਭੱਟੀ) : ਬੀਤੀ ਰਾਤ ਤੋਂ ਇਲਾਕੇ ਅੰਦਰ ਪੈ ਰਹੇ ਮੀਂਹ ਕਾਰਨ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਮਾਛੀ ਨੰਗਲ ਨੇੜੇ ਗੁੱਜਰਾਂ ਦੇ ਇੱਕ ਡੇਰੇ ’ਤੇ ਵਰਾਂਡਾ ਡਿੱਗਣ ਨਾਲ ਦਾਦੇ ਪੋਤੇ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਾ ਪੁੱਤਰ ਅਲੀ ਦੀਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਅੰਦਰ ਮੀਂਹ ਪੈ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਬਹਿਕ ’ਤੇ ਬਣੇ ਵਰਾਂਡੇ ਵਿੱਚ ਕਾਫੀ ਤਰੇੜਾਂ ਆ ਗਈਆਂ ਸਨ। ਅੱਜ ਜਦੋਂ ਸਵੇਰੇ ਉਹ ਆਪਣੇ ਪਸ਼ੂਆਂ ਨੂੰ ਲੈ ਕੇ ਚਾਰਨ ਲਈ ਬਾਹਰ ਗਏ ਸਨ ਤਾਂ ਪਿੱਛੋਂ ਉਨ੍ਹਾਂ ਦੇ ਪਿਤਾ ਅਲੀਦੀਨ (65 ਸਾਲ) ਅਤੇ ਪੁੱਤਰ ਫਰਿਆਦ ਦੀ ਵਰਾਂਡਾ ਡਿੱਗਣ ਕਾਰਨ ਮਲਬੇ ਥੱਲੇ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ ਜਦ ਕਿ ਉਨ੍ਹਾਂ ਦਾ ਭਰਾ ਛਿਪਾਈ ਅਲੀ (28 ਸਾਲ) ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : 5 ਤਾਰਾ ਹੋਟਲ ਬਣਿਆ ਰਿਹਾ ਪੰਜਾਬ ਕਾਂਗਰਸ ਦਾ ਸਿਆਸੀ ਗੜ੍ਹ
ਉਨ੍ਹਾਂ ਦੱਸਿਆ ਕਿ ਵਰਾਂਡਾ ਡਿੱਗਣ ਨਾਲ ਉਨ੍ਹਾਂ ਦਾ ਅੰਦਰ ਪਿਆ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਵੀ ਟੁੱਟ ਭੱਜ ਗਿਆ ਹੈ। ਜਦ ਕਿ ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਝੰਡੇਰ ਦੇ ਐੱਸ. ਐੱਚ. ਓ. ਹਰਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲਾਲਪੁਰ ਨੂੰ ਸਿੱਧੂ ਖੇਮੇ ’ਚ ਸਭ ਤੋਂ ਪਹਿਲਾ ਜਾਣ ਦਾ ਮਿਲ ਸਕਦਾ ਹੈ ਲਾਭ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ