ਜਲੰਧਰ: ਮੋਬਾਇਲ ''ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ

Saturday, Aug 01, 2026 - 01:46 PM (IST)

ਜਲੰਧਰ: ਮੋਬਾਇਲ ''ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ ਰੂਹ ਕੰਬਾਊ ਮੌਤ

ਜਲੰਧਰ (ਪੁਨੀਤ)–ਡੀ. ਏ. ਵੀ. ਕਾਲਜ ਸਟੇਸ਼ਨ ਹਾਲਟ ਨਜ਼ਦੀਕ ਰੇਲਵੇ ਲਾਈਨਾਂ ਨੇੜਿਓਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਜੀ. ਆਰ. ਪੀ. ਥਾਣਾ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਡੀ. ਏ. ਵੀ. ਹਾਲਟ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ 'ਤੇ ਮੋਬਾਇਲ ਸੁਣਦੇ ਜਾ ਰਹੇ ਵਿਅਕਤੀ ਟਰੇਨ ਦੀ ਲਪੇਟ ਵਿਚ ਆਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇਪੁਰ (ਜੰਮੂ) ਦੇ ਰਹਿਣ ਵਾਲੇ ਸੁਖਵਿੰਦਰ ਕੁਮਾਰ ਉਰਫ਼ ਟਿੰਕੂ ਵਜੋਂ ਹੋਈ ਹੈ। ਉਹ ਪਿਛਲੇ ਚਾਰ ਸਾਲਾਂ ਤੋਂ ਜਲੰਧਰ 'ਚ ਰਹਿ ਰਿਹਾ ਸੀ ਅਤੇ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਜੀ. ਆਰ. ਪੀ. ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

ਮ੍ਰਿਤਕ ਦੇ ਮਾਲਕ ਸੌਰਭ ਨੇ ਦੱਸਿਆ ਕਿ ਉਹਨਾਂ ਦੀ ਸਬਜ਼ੀ ਦੀ ਦੁਕਾਨ ਹੈ ਅਤੇ ਸੁਖਵਿੰਦਰ ਉਹਨਾਂ ਦੀ ਦੁਕਾਨ 'ਤੇ ਪਿਛਲੇ ਚਾਰ ਸਾਲਾਂ ਤੋਂ ਕੰਮ ਕਰ ਰਿਹਾ ਸੀ। ਉਹ ਸ਼ਾਮ ਸਾਢੇ ਪੰਜ ਵਜੇ ਦੁਕਾਨ ਤੋਂ ਛੁੱਟੀ ਕਰਕੇ ਘਰ ਲਈ ਨਿਕਲਿਆ ਸੀ। ਜਦੋਂ ਉਹ ਡੀ. ਏ. ਵੀ. ਹਾਲਟ ਰੇਲਵੇ ਲਾਈਨਾਂ ਨੇੜੇ ਪਹੁੰਚਿਆ ਤਾਂ ਕਿਸੇ ਦੀ ਕਾਲ ਆ ਗਈ, ਜਿਸ ਨੂੰ ਸੁਣਦਾ ਹੋਇਆ ਉਹ ਜਾ ਰਿਹਾ ਸੀ ਅਤੇ ਦੂਜੇ ਪਾਸਿਓਂ ਟਰੇਨ ਆ ਗਈ। ਲੋਕਾਂ ਨੇ ਉਸ ਨੂੰ ਬਹੁਤ ਆਵਾਜ਼ਾਂ ਮਾਰੀਆਂ ਪਰ ਉਸ ਨੂੰ ਪਤਾ ਨਹੀਂ ਲੱਗਿਆ ਅਤੇ ਉਹ ਟਰੇਨ ਦੀ ਲਪੇਟ 'ਚ ਆ ਗਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ

ਉੱਥੇ ਹੀ ਜੀ. ਆਰ. ਪੀ. ਥਾਣੇ ਦੇ ਹੈੱਡ ਕਾਂਸਟੇਬਲ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਡੀ. ਏ. ਵੀ. ਹਾਲਟ ਰੇਲਵੇ ਲਾਈਨ 'ਤੇ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News