ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ

Monday, Jun 15, 2026 - 07:03 PM (IST)

ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ

ਗੋਰਾਇਆ (ਮੁਨੀਸ਼ ਬਾਵਾ)- ਗੋਰਾਇਆ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈ। ਪਤਨੀ ਨੂੰ ਸਿਵਲ ਹਸਪਤਾਲ ਫਿਲੌਰ 'ਚ ਐਬੂਲੈਂਸ ਰਾਹੀਂ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਗੁਲਸ਼ਨ ਕੁਮਾਰ (65) ਉਰਫ਼ ਬੱਗਾ ਵਾਸੀ ਜਨਕਪੁਰੀ ਲੁਧਿਆਣਾ ਆਪਣੀ ਪਤਨੀ ਮਨਪ੍ਰੀਤ ਕੌਰ (62) ਨਾਲ ਧਾਰਮਿਕ ਸਥਾਨ ਤੋਂ ਵਾਪਸ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। 

PunjabKesari

ਇਹ ਵੀ ਪੜ੍ਹੋ: ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ

PunjabKesari

ਜਦੋਂ ਉਹ ਗੋਰਾਇਆ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪਹੁੰਚੇ ਤਾਂ ਅਚਾਨਕ ਅੱਖ ਲੱਗਣ ਨਾਲ ਉਨ੍ਹਾਂ ਦਾ ਮੋਟਰਸਾਈਕਲ ਹਾਈਵੇਅ 'ਤੇ ਬਣੇ ਖਾਲੇ ਵਿੱਚ ਜਾ ਡਿੱਗਾ ਅਤੇ ਦੋਵੇਂ ਪਤੀ-ਪਤਨੀ ਖਾਲੇ ਅੰਦਰ ਜਾ ਡਿੱਗੇ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ।  ਇਸ ਹਾਦਸੇ ਵਿਚ ਗੁਲਸ਼ਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਗੰਭੀਰ ਸੱਟਾ ਆਈਆਂ ਹਨ, ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਅਤੇ ਥਾਣਾ ਗੁਰਾਇਆ ਤੋਂ ਏ. ਐੱਸ. ਆਈ. ਸੁਰਿੰਦਰ ਪਾਲ ਨੇ ਕਿਹਾ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News