ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ ਲੋਕ
Wednesday, Jul 22, 2026 - 09:50 AM (IST)
ਜਲੰਧਰ (ਸੋਨੂੰ ਮਹਾਜਨ) : ਇੱਥੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਭੱਟੀਆਂ (ਜੀ. ਟੀ. ਰੋਡ, ਫਿਲੌਰ–ਗੁਰਾਇਆ) ਨੇੜੇ ਪੰਜਾਬ ਰੋਡਵੇਜ਼ ਦੀ ਇੱਕ ਬੱਸ ਦਾ ਟਾਇਰ ਅਚਾਨਕ ਫੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ 'ਚ ਬੱਸ 'ਚ ਸਵਾਰ ਇੱਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਦੋਂ ਕਿ ਹੋਰ ਸਵਾਰੀਆਂ ਵਾਲ-ਵਾਲ ਬਚ ਗਈਆਂ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਹਗੀਰ ਵੱਲੋਂ ਸੂਚਨਾ ਮਿਲਣ ਉਪਰੰਤ ਉਨ੍ਹਾਂ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਪੰਜਾਬ ਰੋਡਵੇਜ਼ ਦੀ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ। ਜਦੋਂ ਬੱਸ ਪਿੰਡ ਭੱਟੀਆਂ ਨੇੜੇ ਪਹੁੰਚੀ ਤਾਂ ਉਸ ਦਾ ਟਾਇਰ ਅਚਾਨਕ ਫੱਟ ਗਿਆ, ਜਿਸ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ।
ਇਹ ਵੀ ਪੜ੍ਹੋ : ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਹਾਦਸੇ 'ਚ ਬੱਸ 'ਚ ਬੈਠਾ ਇੱਕ ਯਾਤਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਸਿਵਲ ਹਸਪਤਾਲ ਫਿਲੌਰ ਭੇਜਿਆ। ਇਸ ਸਬੰਧੀ ਥਾਣਾ ਫਿਲੌਰ ਦੇ ਡਿਊਟੀ ਅਫ਼ਸਰ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਬੱਸ ਨੂੰ ਅਗਲੀ ਕਾਰਵਾਈ ਲਈ ਥਾਣਾ ਫਿਲੌਰ ਭੇਜ ਦਿੱਤਾ ਗਿਆ। ਬੱਸ ਦੇ ਡਰਾਈਵਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਉੱਚ ਅਧਿਕਾਰੀਆਂ ਨੂੰ ਬੱਸ ਦੇ ਟਾਇਰਾਂ ਦੀ ਖ਼ਸਤਾ ਹਾਲਤ ਬਾਰੇ ਜਾਣੂੰ ਕਰਵਾ ਰਹੇ ਹਨ ਅਤੇ ਚਿਤਾਵਨੀ ਵੀ ਦੇ ਚੁੱਕੇ ਹਨ ਕਿ ਇਸ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੱਸ 'ਚ ਕਰੀਬ 45 ਸਵਾਰੀਆਂ ਸਫ਼ਰ ਕਰ ਰਹੀਆਂ ਸਨ। ਟਾਇਰ ਫੱਟਣ ਨਾਲ ਉਹ ਬੱਸ ਦੇ ਅੰਦਰਲੇ ਪਾਸੇ ਨੂੰ ਚੀਰਦਾ ਹੋਇਆ ਨਿਕਲਿਆ, ਜਿਸ ਨਾਲ ਬੱਸ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਇਸ ਹਾਦਸੇ ਤੋਂ ਬਾਅਦ ਸਵਾਰੀਆਂ ਦੀਆਂ ਚੀਕਾਂ ਸੁਣ ਲੋਕ ਇਕੱਠੇ ਹੋ ਗਏ। ਖੁਸ਼ਕਿਸਮਤੀ ਨਾਲ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
